Monday, May 06, 2024

Chandigarh

ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

August 12, 2023 08:27 AM
SehajTimes
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਇਸ ਸਿੱਖਿਆ ਨਾਲ ਹੀ ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਇੱਕ ਵਿਲੱਖਣ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਦੇ ਵਿਸ਼ੇਸ਼ ਥੀਮ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ(ਈ.ਸੀ.ਸੀ.ਈ.) ਦਿਵਸ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈਸੀਸੀਈ) ਦਿਵਸ ਮੇਰਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸ਼ੁਰੂਆਤੀ ਸਿੱਖਿਆ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਨਾ ਸੀ ਜਿਸ ਰਾਹੀਂ ਆਪਣੇ ਦੇਸ਼ ਦੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸ ਸਬੰਧੀ ਜਾਣੂ ਕਰਵਾਇਆ ਗਿਆ ਹੈ। 
 
ਛੋਟੇ ਬੱਚਿਆਂ, ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਏ ਗਏ ਇਸ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਆਂਗਣਵਾੜੀ ਕੇਂਦਰ ਕਲਪਨਾਤਮਕ ਗਤੀਵਿਧੀਆਂ ਦੇ ਕੇਂਦਰਾਂ ਵਿੱਚ ਬਦਲ ਗਏ, ਜਿਸ ਵਿੱਚ ਬੱਚੇ ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਰੁੱਝੇ ਹੋਏ ਸਨ ਜੋ ਵਿਭਿੰਨ ਸੱਭਿਆਚਾਰ, ਸੁਤੰਤਰਤਾ ਸੈਨਾਨੀਆਂ ਅਤੇ ਪ੍ਰਸਿੱਧ ਨਿਸ਼ਾਨੀਆਂ ਨੂੰ ਦਰਸਾਉਂਦੇ ਹਨ। ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਏਕਤਾ ਦੀ ਭਾਵਨਾ ਪੈਦਾ ਕਰਨਾ ਹੈ।
ਮੰਤਰੀ ਨੇ ਦੱਸਿਆ ਕਿ ਇਹ ਦਿਵਸ ਦਿਲਚਸਪ ਹੋ ਨਿਬੜਿਆਂ ਜਿੱਥੇ ਬੱਚਿਆਂ ਨੇ ਗੀਤਾਂ, ਨਾਚਾਂ ਅਤੇ ਸਕਿਟਾਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ।  ਇਹ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦਰਸਾਉਂਦੇ ਹਨ। 
 
ਡਾ. ਬਲਜੀਤ ਕੌਰ ਨੇ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਆਜ਼ਾਦੀ, ਏਕਤਾ ਅਤੇ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੀ ਅਹਿਮੀਅਤ ਤੇ ਜ਼ੋਰ ਦਿੱਤਾ।  ਮੰਤਰੀ ਨੇ ਇਹ ਵੀ ਕਿਹਾ ਕਿ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਦੇ ਨਾਲ ਈ.ਸੀ.ਸੀ.ਈ ਦਿਵਸ ਮਨਾਉਣਾ ਚੰਗੇ ਨਾਗਰਿਕਾਂ ਦਾ ਪਾਲਣ ਪੋਸ਼ਣ ਕਰਨਾ ਹੈ।  
 
ਮੰਤਰੀ ਨੇ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਵਿੱਚ ਸ਼ਾਮਲ ਹੋਏ ਬੱਚਿਆਂ, ਮਾਪਿਆਂ, ਆਂਗਣਵਾੜੀ ਵਰਕਰਾਂ ਅਤੇ ਸਮੁੱਚੀ ਈ.ਸੀ.ਸੀ.ਈ. ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਭਾਗ ਆਂਗਣਵਾੜੀ ਕੇਂਦਰਾਂ ਵਿੱਚ ਇੱਕ ਪੋਸ਼ਣ ਅਤੇ ਉਤਸ਼ਾਹਜਨਕ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ