Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

August 12, 2023 08:35 AM
SehajTimes
 
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। 
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.46 ਟੀ 4291 ਹੈ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ 'ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ 'ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
 
ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ।
ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
ਇਸ ਸੰਬਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 24 ਮਿਤੀ 10/08/23 ਨੂੰ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ