Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

August 12, 2023 08:41 AM
SehajTimes
ਅੱਜ  ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸ਼ਹੀਦ ਭਗਤ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਦ੍ਰਿੜ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅਜੇ ਬੀਤੇ ਕੁਝ ਦਿਨ ਪਹਿਲਾਂ ਹੀ 7 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਆਏ ਹਨ।

 

ਮੀਟਿੰਗ ਵਿੱਚ ਹਾਜ਼ਰ ਅਖਿਲ ਭਾਰਤੀ ਸੁਤੰਤਰਤਾ ਸੰਗਰਾਮੀ ਸੰਗਠਨ, ਫਰੀਡਮ ਫਾਈਨਲ ਉਤਰਾਅਧਿਕਾਰੀ ਸੰਸਥਾ (196) ਅਤੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਸਬੰਧੀ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਜੌੜਾਮਾਜਰਾ ਨੂੰ ਜਾਣੂ ਕਰਵਾਇਆ ਗਿਆ।

 

 ਮੰਗਾਂ ਸਬੰਧੀ ਸਕਾਰਾਤਮਕ ਭਰੋਸਾ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਪੇਸ਼ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਰਾਜ ਪੱਧਰੀ ਮੀਟਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ  ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ