Monday, November 03, 2025

Chandigarh

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਧ

August 12, 2023 07:05 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਲਿਆਉਣ ਲਿਆਉਣ ਲਈ ਗਤੀਸ਼ੀਲ ਭਾਈਵਾਲੀ ਵਾਸਤੇ ਮੰਚ ਤਿਆਰ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਕੰਸੋਸ਼ੀਆ ਐਡਵਾਈਜ਼ਰੀ/ਸਟ੍ਰਾਈਕਰ ਇੰਡੀਆ ਦਰਮਿਆਨ ਪੰਜਾਬ ਭਵਨ ਵਿਖੇ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। 
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਨਵੀਨਤਾ ਅਤੇ ਤਰੱਕੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ, ਜਿਸਦਾ ਉਦੇਸ਼ ਸ਼ੁਰੂਆਤ ‘ਚ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਚੁਣੌਤੀਆਂ ਨਾਲ ਨਜਿੱਠਣ, ਮੌਕਿਆਂ ਦਾ ਫਾਇਦਾ ਉਠਾਉਣਾ ਅਤੇ ਸਟ੍ਰੋਕ ਤੇ ਬਰੇਨ ਅਟੈਕ ਦੇ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਖੋਜ ‘ਤੇ ਸਾਰਥਕ ਪ੍ਰਭਾਵ ਪਾਉਣ ਲਈ ਵਿਲੱਖਣ ਸਮਰੱਥਾਵਾਂ ਅਤੇ ਹੁਨਰਾਂ ਦਾ ਲਾਭ ਉਠਾਉਣਾ ਹੈ।
ਉਨ੍ਹਾਂ ਕਿਹਾ ਕਿ ਇਹ ਸਮਝੌਤਾ ਮੈਡੀਕਲ ਖੇਤਰ ਵਿੱਚ ਮਿਆਰੀ ਸਿੱਖਿਆ ਦੇ ਨਾਲ ਮੈਡੀਕਲ ਸਟਾਫ਼ ਤਿਆਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਇਸ ਦੇ ਨਾਲ ਹੀ ਇਹ ਸੂਬੇ ਵਿੱਚ ਸਪੈਸ਼ਲਿਸਟ ਅਤੇ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ ਤਿਆਰ ਕਰਨ ਅਤੇ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਖੋਜ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਟ੍ਰੋਕ ਦੇ ਇਲਾਜ ਲਈ ਬਿਹਤਰ ਡਾਕਟਰੀ ਖੋਜਾਂ ਦੀ ਪਛਾਣ, ਵਿਕਾਸ ਅਤੇ ਪ੍ਰਚਾਰ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਨਵੀਨਤਮ ਮਕੈਨੀਕਲ ਥਰੋਮਬੈਕਟੋਮੀ ਸ਼ਾਮਲ ਹੈ ਜੋ ਕਿ ਸਟ੍ਰੋਕ ਦੇ ਇਲਾਜ ਲਈ ਤਰੁੰਤ ਵਰਤੇ ਜਾਂਦੇ ਰਵਾਇਤੀ ਇਲਾਜਾਂ ਦਾ ਵਿਕਲਪ ਹੈ। 
ਇਸ ਦੌਰਾਨ, ਦੋਵੇਂ ਧਿਰਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ, ਡਾਕਟਰਾਂ ਅਤੇ ਇੰਟਰਵੈਂਨਸ਼ਨਿਸ਼ਟਸ ਨੂੰ ਸਿਖਲਾਈ ਦੇਣ ਲਈ ਜਾਗਰੂਕਤਾ ਅਤੇ ਸਮਰੱਥਾ-ਨਿਰਮਾਣ ਪ੍ਰੋਗਰਾਮ ਸਥਾਪਤ ਕਰਨ ਲਈ ਆਪਸੀ ਸਹਿਮਤੀ ਪ੍ਰਗਟਾਈ। ਇਹ ਭਾਈਵਾਲੀ ਕਮਿਊਨਿਟੀ ਵਿੱਚ ਬਿਹਤਰ ਅਤੇ ਵਧੇਰੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਸਰਕਾਰ ਦੇ ਸੰਕਲਪ ਨੂੰ ਵੀ ਦਰਸਾਉਂਦੀ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ