Sunday, November 02, 2025

Malwa

ਪੰਜਾਬੀ ਯੂਨੀਵਰਸਿਟੀ ਵਿੱਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

August 12, 2023 07:12 PM
SehajTimes
ਪਟਿਆਲਾ : #PunjabiUniversity ਪਟਿਆਲਾ ਦੇ ਫੈਕਲਟੀ ਡਿਵੈਲਪਮੈਂਟ ਕੇਂਦਰ ਵੱਲੋਂ ਅਧਿਆਪਕਾਂ ਲਈ ਸੱਤ ਦਿਨ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਆਨਲਾਈਨ ਮੋਡ ਰਾਹੀਂ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ 'ਪੈਡਾਗੋਜੀਕਲ ਅਤੇ ਰਿਸਰਚ ਸਕਿੱਲਜ' ਦਾ ਏਕੀਕਰਨ ਕਰਨ ਬਾਰੇ ਵਿਚਾਰ ਚਰਚਾ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਰਾਜਾਂ ਜਿਵੇਂ ਕਿ ਕੇਰਲਾ, ਮੱਧ ਪ੍ਰਦੇਸ਼, ਦਿੱਲੀ, ਕੁਰੂਕਸ਼ੇਤਰ, ਪੰਜਾਬ ਅਤੇ ਮਹਾਰਾਸ਼ਟਰ ਦੇ 16 ਮਾਹਿਰਾਂ ਨੇ 'ਪੈਡਾਗੋਜੀਕਲ ਅਤੇ ਰਿਸਰਚ ਸਕਿੱਲ' ਦੇ ਵੱਖ- ਵੱਖ ਪਹਿਲੂਆਂ ਉੱਤੇ ਆਪਣੇ ਵਿਚਾਰ ਰੱਖੇ ਅਤੇ ਪ੍ਰੈਕਟੀਕਲ ਵਿਧੀਆਂ ਰਾਹੀਂ ਭਾਗੀਦਾਰਾਂ ਨੂੰ ਵਿਵਹਾਰਿਕ ਪੱਖੋਂ ਜਾਣੂੰ ਕਰਵਾਇਆ।
ਇਸ ਵਿੱਚ ਪੰਜਾਬ, ਹਰਿਆਣਾ, ਜੰਮੂ, ਉੱਤਰ ਪ੍ਰਦੇਸ਼, ਰਾਜਸਥਾਨ ਦੇ  ਵਿੱਦਿਅਕ ਸੰਸਥਾਵਾਂ ਤੋਂ 38 ਭਾਗੀਦਾਰਾਂ ਨੇ ਹਿੱਸਾ ਲਿਆ। ਇਹ ਸੱਤ ਦਿਨਾ ਪ੍ਰੋਗਰਾਮ ਬਹੁਤ ਹੀ ਸੰਗਿਠਤ ਰੂਪ ਵਿੱਚ 21 ਸੈਸ਼ਨਾਂ ਰਾਹੀਂ ਪੂਰਾ ਹੋਇਆ। ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਵਿੱਚ ਡਾ. ਗਗਨਦੀਪ ਥਾਪਾ ਨੇ ਸਭ ਦਾ ਸਵਾਗਤ ਕੀਤਾ।  
ਪ੍ਰੋ. ਸਾਧਨਾ ਸਕਸੈਨਾ ਜੋ ਕਿ ਦਿੱਲੀ ਯੂਨੀਵਰਸਿਟੀ ਦੇ ਸਿਖਿਆ ਦੇ ਖੇਤਰ ਵਿੱਚ ਮਾਹਿਰ ਹਨ, ਨੇ ਕਿਹਾ ਕਿ ਪੈਡਾਗੋਜੀ ਸਿਖਿਆਰਥੀ ਕੇਂਦਰਿਤ ਹੋਣੀ ਚਾਹੀਦੀ ਹੈ।  ਪ੍ਰੋਜੈਕਟ ਕੋਆਰਡੀਨੇਟਰ ਪ੍ਰੋ. ਜਸਰਾਜ ਕੌਰ  ਵੱਲੋਂ ਇਸ ਪ੍ਰੋਗਰਾਮ ਦੇ ਵੱਖ- ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ। 
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਫੈਕਲਟੀ ਡਿਵੈਲਪਮੈਂਟ ਕੇਂਦਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਓਹਨਾ ਨੇ ਕਿਹਾ ਕਿ ਵਿਦਿਅਕ ਅਤੇ ਖੋਜ ਦੇ ਹੁਨਰ ਨੂੰ  ਏਕੀਕ੍ਰਿਤ ਕਰਨਾ ਬਹੁਤ ਜ਼ਰੂਰੀ ਹੈ ਤਾਂ ਕਿ ਅਧੁਨਿਕ ਸਮੇਂ ਵਿੱਚ ਵਿੱਦਿਆ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਓਹਨਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਇਸ ਤਰਾਂ ਦੇ ਪ੍ਰੋਗਰਾਮ ਵਿੱਚ ਅਧਿਆਪਕਾਂ ਨੂੰ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਡਾ. ਜਗਪ੍ਰੀਤ ਕੌਰ ਨੇ ਪ੍ਰੋਗਰਾਮ ਵਿੱਚ ਹਿੱਸਾ  ਲੈਣ ਵਾਲੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ।   

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ