Monday, June 16, 2025

Majha

ਪੱਟੀ ਵਿਖੇ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ, ਮਾਰਿਆ ਗਿਆ 1 ਨਸ਼ਾ ਤਸਕਰ

August 12, 2023 09:03 PM
SehajTimes

ਤਰਨਤਾਰਨ ਦੇ ਪੱਟੀ ਵਿਖੇ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ 'ਚ ਇੱਕ ਨਸ਼ਾ ਤਸਕਰ ਮਾਰਿਆ ਗਿਆ ਜਦਕਿ ਦੂਜੇ ਨੂੰ ਪੁਲਿਸ ਨੇ ਕਾਬੂ ਕਰ ਲਿਆ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਸ ਦੌਰਾਨ ਕਰੀਬ ਪੰਜ ਰਾਉਂਡ ਫਾਇਰਿੰਗ ਦੀ ਸੂਚਨਾ ਮਿਲੀ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਇਨਪੁਟ ਮਿਲੇ ਸਨ। ਇਸ ਮਗਰੋਂ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਇਸੇ ਦੌਰਾਨ ਪਿੰਡ ਕੋਟੀ ਸੇਖਾਂ ਵੱਲੋਂ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਨ੍ਹਾਂ ਵੱਲੋਂ ਕਾਰ ਨੂੰ ਭਜਾ ਲਿਆ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ 'ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਨੂੰ ਪਿੱਛਿਓਂ ਆਉਂਦੀ ਦੇਖ ਕੇ ਪਹਿਲਾਂ ਪੁਲਿਸ ਦੀ ਕਾਰ ਨੂੰ ਟੱਕਰ ਮਾਰੀ।


ਇਸ ਤੋਂ ਬਾਅਦ ਵੀ ਪੁਲਿਸ ਨੇ ਪਿੱਛਾ ਨਹੀਂ ਛੱਡਿਆ ਤਾਂ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਤਸਕਰ ਮਾਰਿਆ ਗਿਆ। ਮਾਰੇ ਗਏ ਤਸਕਰ ਦੀ ਪਛਾਣ ਜੋਰਾ ਸਿੰਘ ਵਾਸੀ ਪਿੰਡ ਕੋਟੀ ਸੇਖਾਂ ਵਜੋਂ ਹੋਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਨੇ ਮੁਕਾਬਲੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਕਾਰ 'ਚੋਂ ਕਿੰਨਾ ਸਾਮਾਨ ਬਰਾਮਦ ਹੋਇਆ ਹੈ, ਇਸ ਬਾਰੇ ਪੁਲਿਸ ਨੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ। 

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ