Monday, May 20, 2024

Malwa

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

August 14, 2023 08:42 AM
SehajTimes

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ।


ਲੁਧਿਆਣਾ ਦੇ ਐਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਸੀ.ਪੀ. ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਿਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ ’ਤੇ ਅਤੇ ਸੋਸ਼ਲ ਮੀਡੀਆ ’ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ।


ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦ ਪੁਲਿਸ ਬਲ ਤਾਇਨਾਤ ਕੀਤਾ ਹੈ।



Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ