Saturday, May 11, 2024

Majha

ਵਿਜੀਲੈਂਸ ਨੇ 5000 ਰਿਸ਼ਵਤ ਮੰਗਣ ਦੇ ਦੋਸ਼ ਵਿੱਚ PSPCL ਦਾ ਲਾਈਨਮੈਨ ਕੀਤਾ ਕਾਬੂ

August 14, 2023 08:47 AM
SehajTimes

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ।


ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Have something to say? Post your comment

 

More in Majha

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ