Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

August 14, 2023 08:52 AM
SehajTimes

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. 11 ਮਿਤੀ 16-08-2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।


ਇਸ ਮਾਮਲੇ ਵਿੱਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿੱਚ ਆਪਣੀ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਵਿਜੀਲੈਂਸ ਕਮੇਟੀ (ਸੀ.ਵੀ.ਸੀ.) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ