Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Malwa

ਖਜ਼ਾਨਾ ਮੰਤਰੀ ਰਹੇ ਮਨਪ੍ਰੀਤ ਬਾਦਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਸੁਣਾਈਆਂ ਸਿੱਧੀਆਂ

August 14, 2023 06:13 PM
SehajTimes

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਆਗੂ ਨੇ ਸੱਤਾ ’ਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ, ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤਜ਼ਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫ਼ੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਆਗੂ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ’ਚ ਰਹਿਣ ਵਾਲੇ ਨੇਤਾਵਾਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ ‘ਕਾਕਾ ਜੀ’ ਤੇ ‘ਬੀਬਾ ਜੀ’ ਕਰਕੇ ਜਾਣੇ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ’ਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ।

Have something to say? Post your comment