Tuesday, December 16, 2025

Majha

1 ਲੱਖ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ ਵਿੱਚ ਵਿਜੀਲੈਂਸ ਵੱਲੋਂ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ

August 14, 2023 08:12 PM
SehajTimes
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ।
 
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ  ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ