Saturday, November 01, 2025

Chandigarh

ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ; 1407 ਕਿਲੋ ਹੈਰੋਇਨ ਬਰਾਮਦ

August 14, 2023 08:19 PM
SehajTimes

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਕੁੱਲ 13458 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1630 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।

ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾਉਂਦਿਆਂ 1259.66 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ 13 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1407.16 ਕਿਲੋ ਹੋ ਗਈ ਹੈ।


ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 316 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ 231 ਐਫਆਈਆਰਜ਼, ਜਿਨ੍ਹਾਂ ਵਿੱਚੋਂ 30 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਦਿਆਂ 99.12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਪਿਛਲੇ ਹਫ਼ਤੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 9.20 ਕਿਲੋ ਅਫੀਮ, 11.40 ਕਿਲੋ ਗਾਂਜਾ, 3.47 ਕੁਇੰਟਲ ਭੁੱਕੀ, 36018 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 3.31 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ