Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤਾਂ ਨੂੰ ਮੁੱਖ ਮੰਤਰੀ ਮਾਨ ਨੇ ਮੁਆਵਜ਼ੇ ਦੇ ਚੈੱਕ ਸੌਂਪੇ

August 15, 2023 07:09 PM
SehajTimes

ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ’ਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤਂਕ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾਵੇਗੀ।ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ ਅਤੇ ਉਹ ਮੁਕੰਮਲ ਹੋ ਚੁੱਕੇ ਹਨ। ਇਸ ਨੁਕਸਾਨ ਦੀ ਭਰਪਾਈ ਜਲਦ ਕੀਤੀ ਜਾਵੇਗੀ।

 

Have something to say? Post your comment