Saturday, December 13, 2025

Majha

ਮਾਸੂਮ ਪੁੱਤ ਦਾ ਪਿਓ ਹੀ ਨਿਕਲਿਆ ਕਾਤਲ, ਸੂਏ ਵਿੱਚੋਂ ਮਿਲੀ ਤੈਰਦੀ ਹੋਈ ਲਾਸ਼

August 15, 2023 07:22 PM
SehajTimes

ਤਰਨਤਾਰਨ ਦੇ ਵਿੱਚ 3 ਸਾਲ ਦੇ ਮਾਸੂਮ ਨੂੰ ਉਸਦੇ ਪਿਤਾ ਵੱਲੋਂ ਹੀ ਕਤਲ ਕੀਤਾ ਗਿਆ ਹੈ।ਪੁਲਿਸ ਦੇ ਦੱਸਣ ਮੁਤਾਬਿਕ ਉਸਦੇ ਮੁਲਜ਼ਮ ਪਿਤਾ ਨੇ ਹੀ ਆਪਣੇ ਪੁੱਤ ਦਾ ਕਤਲ ਕੀਤਾ ਹੈ। ਬੀਤੇ ਐਤਵਾਰ ਦੇਰ ਸ਼ਾਮ ਇੱਕ 3 ਸਾਲਾ ਬੱਚੇ ਨੂੰ ਉਸਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਡਰਾਮਾ ਪਿਤਾ ਵੱਲੋਂ ਰਚਿਆ ਗਿਆ ਸੀ। ਜਦਕਿ ਬੱਚੇ ਨੂੰ ਉਸਦੇ ਪਿਤਾ ਵੱਲੋਂ ਰਸੇ ਨਾਲ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਵਗਦੇ ਸੂਏ ’ਚ ਸੁੱਟ ਦਿੱਤਾ ਗਿਆ ਸੀ। ਜਿਸ ਦੀ ਲਾਸ਼ ਨੂੰ ਮੰਗਲਵਾਰ ਸਵੇਰੇ ਪੁਲਸ ਵਲੋਂ ਬਰਾਮਦ ਕਰ ਲਿਆ ਗਿਆ ਹੈ।

 

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਨਾ ਬੀਤੇ ਦਿਨੀਂ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ ਤਿੰਨ ਸਾਲਾ ਬੇਟੇ ਗੁਰਸੇਵਕ ਸਿੰਘ ਸਮੇਤ ਮੋਟਰ ਸਾਇਕਲ ’ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ’ਚ ਤਿੰਨ ਅਣਪਛਾਤੇ ਕਾਰ ਸਵਾਰਾਂ ਵੱਲੋਂ ਉਸਦੇ ਬੇਟੇ ਗੁਰਸੇਵਕ ਸਿੰਘ ਸਮੇਤ ਮੋਬਾਈਲ ਫ਼ੋਨ ਅਤੇ 300 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਵੱਲੋਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦੇ ਹੋਏ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਪੁਲਸ ਵੱਲੋ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਸ਼ੁਰੂ ਕੀਤੀ ਗਈ ਜਾਂਚ ’ਚ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਪਿਤਾ ਪੁਲਸ ਨੂੰ ਜਾਣਕਾਰੀ ਦੇਣ ’ਚ ਝੂਠ ਬੋਲ ਰਿਹਾ ਹੈ।ਫਿਲਹਾਲ ਮੁਲਜ਼ਮ ਪਿਤਾ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਇਸਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Have something to say? Post your comment

 

More in Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ