Wednesday, September 17, 2025

Malwa

ਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ

August 15, 2023 08:09 PM
SehajTimes

ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਗਈ।
ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਥੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਨੂੰ ਉੱਦਮੀ ਬਣਨ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣਾ ਉੱਦਮ ਸ਼ੁਰੂ ਕਰਨ ਦੇ ਇਛੁੱਕ ਵਿਅਕਤੀ ਰਜਿਸਟ੍ਰੇਸ਼ਨ ਵਾਸਤੇ https://tinyurl.com/4w3ae3kb ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।


ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਚਾਰ ਸ਼੍ਰੇਣੀਆਂ ਭਾਵ ਵਿਦਿਆਰਥੀ/ਨੌਜਵਾਨ ਉੱਦਮੀ, ਮਹਿਲਾ ਉੱਦਮੀ, ਪੀ.ਡਬਲਿਊ.ਡੀ. ਇੰਟਰਪ੍ਰੀਊਨਰਜ਼ ਅਤੇ ਓਪਨ ਕੈਟਾਗਰੀ ਇੰਟਰਪ੍ਰੀਊਨਰਜ਼ ਲਈ ਕੀਤੀ ਜਾ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਚੈਲੇਂਜ ਦੇ ਜੇਤੂ  ਬਿਨੈਕਾਰਾਂ ਨੂੰ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਮਦਦ ਦੇ ਨਾਲ-ਨਾਲ ਹਰ ਵਰਗ ਦੇ ਜੇਤੂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਪਟਿਆਲਾ ਦੀ ਮਦਦ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਯੋਜਨਾ ਉਭਰਦੇ ਉੱਦਮੀਆਂ ਨੂੰ ਪਲੇਟਫਾਰਮ ਪ੍ਰਦਾਨ ਕਰਕੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਵਧੇਰੇ ਮਦਦਗਾਰ ਸਾਬਿਤ ਹੋਵੇਗੀ।


ਜ਼ਿਕਰਯੋਗ ਹੈ ਕਿ ਇਸ ਫਿਊਚਰ ਟਾਈਕੂਨ ਸਟਾਰਟ ਅੱਪ ਚੈਲੇਂਜ ਪ੍ਰੋਗਰਾਮ ਦਾ ਪਹਿਲਾ ਐਡੀਸ਼ਨ ਸਾਲ 2022 ਵਿੱਚ ਹੋਇਆ ਸੀ, ਜਿਸਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਪ੍ਰੋਗਰਾਮ ਵਿੱਚ ਲਗਭਗ 418 ਲੋਕਾਂ ਨੇ ਹਿੱਸਾ ਲਿਆ ਸੀ ਅਤੇ ਕਾਰੋਬਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਚਾਰ ਸ਼੍ਰੇਣੀਆਂ ਵਿੱਚੋਂ ਚਾਰ ਜੇਤੂਆਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਜ਼ਰੂਰੀ ਸਹਾਇਤਾ ਦੇ ਨਾਲ ਵਿੱਤੀ ਸਹਾਇਤਾ ਦਿੱਤੀ ਗਈ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ