Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Malwa

ਹੁਣ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

August 16, 2023 08:48 AM
SehajTimes

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ 'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।


ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ ਤੇ ਛੋਟੀਆਂ ਨਹਿਰਾਂ ਵਿੱਚ ਨਹਾਉਣ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 4 ਅਕਤੂਬਰ 2023 ਤੱਕ ਲਾਗੂ ਰਹਿਣਗੇ।

Have something to say? Post your comment