Wednesday, September 17, 2025

Malwa

ਲੋਕ ਨਿਰਮਾਣ ਵਿਭਾਗ ਵੱਲੋਂ ਰਾਜ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਕਵਾਇਦ ਜਾਰੀ: ਹਰਭਜਨ ਸਿੰਘ ਈ.ਟੀ.ਓ

August 16, 2023 07:45 PM
SehajTimes
 
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨਵੀਆਂ ਸੜਕਾਂ ਵਿਛਾਉਣ ਦੇ ਨਾਲ-ਨਾਲ ਹੋਰ ਸੜਕਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਦੇ ਵੱਖ-ਵੱਖ ਪ੍ਰੋਜੈਕਟਾਂ 'ਤੇ ਕੰਮ ਕਰ ਰਿਹਾ ਹੈ।
 
ਲੋਕ ਨਿਰਮਾਣ ਮੰਤਰੀ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬੇਗੋਵਾਲ-ਮਿਆਣੀ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਉਦਘਾਟਨ ਕਰਨ ਉਪਰੰਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਉੜਮੁੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਉੜਮੁੜ ਤੋਂ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਕੋਮਲ ਮਿੱਤਲ ਵੀ ਮੌਜੂਦ ਸਨ।
 
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 7.45 ਕਿਲੋਮੀਟਰ ਲੰਬੀ ਅਤੇ 7 ਮੀਟਰ ਚੌੜੀ ਬੋਗੋਵਾਲ-ਮਿਆਣੀ ਸੜਕ ਮੁਕੇਰੀਆਂ, ਦਸੂਹਾ ਅਤੇ ਟਾਂਡਾ ਹਲਕਿਆਂ ਨੂੰ ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਮੁਰੰਮਤ ਜੂਨ 2014 ਦੌਰਾਨ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਅਹਿਮ ਸੜਕ ਦੀ ਮੁਰੰਮਤ ਨੂੰ 9 ਸਾਲਾਂ ਤੋਂ ਅਣਗੌਲਿਆ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਸੜਕ ਦੀ ਉਸਾਰੀ ਦਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਲਿਆਂਦਾ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ