Tuesday, December 16, 2025

Chandigarh

ਸੂਬੇ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨ

August 16, 2023 07:49 PM
SehajTimes

ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ "ਪੰਜਾਬ ਟੂਰਿਜ਼ਮ ਸਮਿਟ" ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ।ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇਤਿਹਾਸਿਕ, ਸੱਭਿਆਚਾਰਕ ਅਤੇ ਖਾਣ-ਪੀਣ ਦੀ ਵਿਰਾਸਤ ਬਹੁਤ ਅਮੀਰ ਹੈ, ਜਿਸ ਤੋਂ ਦੁਨੀਆਂ ਭਰ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ।

ਇਸ ਸਮਿਟ ਦੀ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਲੋੜ ਸਿਰਫ਼ ਸਾਂਝੇ ਯਤਨਾਂ ਦੀ ਹੈ ਤਾਂ ਜੋ ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਉਭਾਰਿਆ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਿਟ ਦੌਰਾਨ ਪੰਜਾਬ ਵਿੱਚ ਬਿਹਤਰੀਨ ਝਾਕੀਆਂ ਤਿਆਰ ਕੀਤੀਆਂ ਜਾਣ ਤਾਂ ਜੋ ਇਸ ਸਮਿਟ ਵਿੱਚ ਆਏ ਲੋਕਾਂ ਨੂੰ ਪੰਜਾਬ ਅਤੇ ਸੂਬੇ ਦੇ ਵਿਰਸੇ ਸਬੰਧੀ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮਿਟ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਵੀ ਪੰਜਾਬ ਵਿੱਚ ਮੌਜੂਦ ਨਿਵੇਸ਼ ਸਬੰਧੀ ਸੰਭਾਵਨਾਵਾਂ ਬਾਰੇ ਜਾਣੂ ਕਰਾਉਣ ਲਈ ਵਿਸ਼ੇਸ਼ ਤੌਰ 'ਤੇ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ।

 

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ