Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਮੰਤਰੀ ਬ੍ਰਮ ਸ਼ੰਕਰ ਜਿੰਪਾ ਖੁਦ ਮੈਦਾਨ 'ਚ ਉਤਰੇ

August 16, 2023 08:11 PM
SehajTimes
 
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। 
 
ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ। 
 
ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਦੀਆਂ ਟੀਮਾਂ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਚੌਕਸ ਹੈ ਅਤੇ ਦਿਨ ਰਾਤ ਇੱਕ ਕਰ ਰਿਹਾ ਹੈ।

Have something to say? Post your comment

 

More in Majha

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ