Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਲੋਹੇ ਦਾ ਕਬਾੜ ਢੋਹਣ ਵਾਲੇ ਵਾਹਨਾਂ ਦੀ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ

August 16, 2023 08:15 PM
SehajTimes
 
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਹੁਕਮਾਂ ਤਹਿਤ ਅੱਜ ਆਬਕਾਰੀ ਤੇ ਕਰ ਅਤੇ ਮੰਡੀ ਗੋਬਿੰਦਗੜ੍ਹ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ 101 ਵਾਹਨਾਂ ਵਿਰੁੱਧ ਲੋੜੀਂਦੇ ਦਸਤਾਵੇਜ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਵੱਲੋਂ ਇਸ ਵਿਸ਼ੇਸ਼ ਚੈਕਿੰਗ ਲਈ ਵਿਭਾਗ ਦੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਲੋਹੇ ਦਾ ਕਬਾੜ ਅਤੇ  ਤਿਆਰ ਮਾਲ ਢੋਹਣ ਵਾਲੇ ਵਾਹਨਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਗਈ। 
 
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਿੰਨ੍ਹਾ ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਵਿਚੋਂ ਬਹੁਤਿਆਂ ਕੋਲ ਢੋਏ ਜਾ ਰਹੇ ਮਾਲ ਸਬੰਧੀ ਈ-ਵੇਅ ਬਿੱਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਡਾਟਾ ਮਾਈਨਿੰਗ ਦੌਰਾਨ ਅਜਿਹੀਆਂ ਬੇਨਿਯਮੀਆਂ ਪਾਰਟੀਆਂ ਤੋਂ ਖਰੀਦ ਦਾ ਪਤਾ ਚੱਲਿਆ ਹੈ ਜਿੰਨ੍ਹਾਂ ਵਲੋਂ ਸਰਕਾਰੀ ਖਜ਼ਾਨੇ ਵਿਚ ਟੈਕਸ ਨਹੀਂ ਜਮ੍ਹਾਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਕੰਮਲ ਪੜਤਾਲ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ ਤਕਰੀਬਨ ਇੱਕ ਕਰੋੜ ਰੁਪਏ ਤੋਂ ਵੱਧ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। ਇਸੇ ਦੌਰਾਨ ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਜੀ ਨੇ ਦੱਸਿਆ ਕਿ ਵੱਖ-ਵੱਖ ਸੂਤਰਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਫਰਮਾਂ ਅਤੇ ਟਰੱਕਾਂ ਵਲੋਂ ਜੀ.ਐੱਸ.ਟੀ ਦੀ ਚੋਰੀ ਕੀਤੀ ਜਾ ਰਹੀ ਹੈ। 

Have something to say? Post your comment