Monday, November 03, 2025

Chandigarh

ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ- ਮੁੱਖ ਮੰਤਰੀ

August 16, 2023 08:28 PM
SehajTimes

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹਤ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ