Saturday, February 07, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Malwa

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

August 16, 2023 08:33 PM
SehajTimes

ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।ਇਸ ਔਖੀ ਘੜੀ ਵਿਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਪਾਏ ਗਏ ਯੋਗਦਾਨ ਦਾ ਇਕ-ਇਕ ਪੈਸਾ ਪੀੜਤ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਯੋਗਦਾਨ ਲੋਕਾਂ ਨੂੰ ਲੋੜੀਂਦੇ ਸਮੇਂ ਸਹਾਇਤਾ ਪਹੁੰਚਾਉਣ ਵਿਚ ਬਹੁਤ ਸਹਾਈ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਸੇਵਕਾਂ ਲੋਕਾਂ ਦੀ ਖੁੱਲੇ ਦਿਲ ਨਾਲ ਕੀਤੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ਉਤੇ ਢਾਰਸ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਨਾਲ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਤਹਿਤ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਫਸਲਾਂ, ਘਰ ਤੇ ਪਸ਼ੂ ਆਦਿ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਕ-ਇਕ ਪੈਸੇ ਦਾ ਮੁਆਵਜਾ ਦੇਵੇਗੀ।

Have something to say? Post your comment