Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ

August 17, 2023 09:25 AM
SehajTimes
 

ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ।


ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੋਕਾਂ ਨੇ ਬਹੁਤ ਵੱਡਾ ਹੁੰਗਾਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਖੇਡ ਸਮਾਰੋਹ ਵਿਚ ਛੇ ਵੱਖ-ਵੱਖ ਉਮਰ ਵਰਗਾਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ 30 ਖੇਡ ਕੈਟਾਗਰੀਆਂ ਵਿਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਲ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ ਜੋ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। 

Have something to say? Post your comment