Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ

August 17, 2023 07:55 PM
Sehaj times

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ।ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਹਾਕੀ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ ਵਿੱਚ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1975 ਦੇ ਹਾਕੀ ਵਿਸ਼ਵ ਕੱਪ ਵਿੱਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਦੀ ਅਗਵਾਈ ਪੰਜਾਬ ਦੇ ਪੁੱਤਰ ਅਜੀਤ ਪਾਲ ਸਿੰਘ ਨੇ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇਹ ਜਜ਼ਬਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਸਾਡੀ ਟੀਮ ਹੋਰ ਮੈਡਲ ਜਿੱਤ ਸਕੇ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਦੀਆਂ ਰਹੀਆਂ ਹਨ ਜਿਸ ਕਰਕੇ ਇਹ ਖੇਡ ਖੇਤਰ ਵਿਚ ਬਹੁਤ ਪੱਛੜ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।


Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ