Thursday, May 02, 2024

Chandigarh

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

August 17, 2023 08:00 PM
SehajTimes

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ।ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਵਿੱਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ ਵਿੱਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਉਲੰਪਿਕ ਖੇਡਾਂ ਵਿੱਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ।

ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ ਵਿੱਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ।ਮੁੱਖ ਮੰਤਰੀ ਨੇ ਰੋਲਰ ਸਕੇਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਐਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। 

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ