Thursday, May 02, 2024

Doaba

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

August 17, 2023 08:27 PM
SehajTimes

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ।

 

Have something to say? Post your comment

 

More in Doaba

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

ਪਹਿਲਵਾਨ ਜੁਝਾਰ ਸਿੰਘ ਟਾਈਗਰ ਨੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਡਲ ਅਤੇ 1 ਸਿਲਵਰ

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ