Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

August 18, 2023 08:54 AM
SehajTimes
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਿਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ  , ਨੂੰ 8  ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ  ਵੱਡੀ ਸਫ਼ਲਤਾ ਦਰਜ ਕੀਤੀ  ਹੈ।
 
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ।  ਉਹਨਾਂ ਦੱਸਿਆ ਕਿ  ਦੋਸ਼ੀ  ਐਨਡੀਪੀਐਸ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਸਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
 
ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ।
 
 
 
ਐਸ.ਐਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ  ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ