Wednesday, December 17, 2025

Chandigarh

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

August 18, 2023 08:58 AM
SehajTimes
 
ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼  ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ।
 
ਉਨ੍ਹਾਂ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੇ ਅਧਿਕਾਰੀਆ ਨੇ ਰਜਿਸਟ੍ਰੇਸ਼ਨ ਦੇ ਕੰਮ ਅਤੇ ਕਿਰਤੀ ਉਸਾਰੀਆਂ ਵਲੋਂ ਸਕੀਮਾਂ ਦਾ ਲਾਭ ਲੈਣ ਲਈ ਦਿੱਤੀਆਂ ਅਰਜ਼ੀਆਂ ਦੇ ਨਿਪਟਾਰੇ ਵਿੱਚ ਅਣਗਹਿਲੀ ਵਰਤੀ ਉਨ੍ਹਾਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਦਾ ਮੁਲਾਂਕਣ ਹਰ ਹਫ਼ਤੇ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।
 
ਅਨਮੋਲ ਗਗਨ ਮਾਨ ਨੇ ਕਿਰਤੀਆਂ ਉਸਾਰੀ ਦੀ ਰਜਿਸਟ੍ਰੇਸ਼ਨ ਲਈ ਹਰ ਹਫ਼ਤੇ ਕੈਂਪ ਲਗਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਹਰੇਕ ਕਿਰਤੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਠੇਕੇਦਾਰ ਅਤੇ ਮਾਲਕ ਮਕਾਨ ਵੀ ਪੰਜਾਬ ਕਿਰਤੀ ਸਹਾਇਕ ਬੋਰਡ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ।ਇਸਦੇ ਨਾਲ ਹੀ ਉਨ੍ਹਾਂ ਹਰ ਮਹੀਨੇ ਰਾਜ ਪੱਧਰੀ ਮੁਲਾਂਕਣ ਮੀਟਿੰਗ ਕਰਨ ਦੇ ਹੁਕਮ ਦਿੱਤੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਰਤ ਵਿਭਾਗ ਦੇ ਸਕੱਤਰ ਸ, ਮਨਵੇਸ਼ ਸਿੰਘ ਸਿੱਧੂ ਅਤੇ ਕਿਰਤ ਕਮਿਸ਼ਨਰ ਟੀ.ਪੀ.ਐਸ.ਫੂਲਕਾ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ