Thursday, September 18, 2025

Malwa

ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ, ਰਾਸ਼ਨ ਕਾਰਡਾਂ ਨੂੰ ਰੱਦ ਕਰਨ 'ਚ ਸਿਆਸੀ ਬਦਲਾਖੋਰੀ ਦਾ ਕੀਤਾ ਵਿਰੋਧ

August 18, 2023 09:10 AM
SehajTimes

ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਨੂੰ ਲੈ ਕੇ ਆਮ ਆਦਮੀ ਸਰਕਾਰ ਦੀ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ।

ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਹਨ। ਇਨ੍ਹਾਂ ਪਰਿਵਾਰਾਂ ਦਾ ਸਿਰਫ਼ ਇਨ੍ਹਾਂ ਕਸੂਰ ਹੈ ਕਿ ਉਹ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਵਿਰੋਧੀ ਪਾਰਟੀਆਂ ਦੇ ਸਮਰਥਕ ਸੀ।"

ਉਨ੍ਹਾਂ ਅੱਗੇ ਕਿਹਾ, “ਅੱਜ ਅਸੀਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਜ਼ਿਲ੍ਹੇ ਵਿੱਚ ਹੋ ਰਹੀ ਘੋਰ ਬੇਇਨਸਾਫ਼ੀ ਬਾਰੇ ਉਨ੍ਹਾਂ ਦਾ ਧਿਆਨ ਲਿਆਂਦਾ ਗਿਆ ਹੈ।ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਜਿਨ੍ਹਾਂ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ, ਦੇ ਕੇਸਾਂ ਦੀ ਸਮੀਖਿਆ ਕਰਨ ਲਈ 5 ਵਿਅਕਤੀਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਹ ਕਮੇਟੀ ਬਿਨਾਂ ਕਿਸੇ ਕਾਨੂੰਨੀ ਤਾਕਤ ਦੇ ਬਣਾਈ ਗਈ ਸੀ ਅਤੇ ਇਸ ਵਿੱਚ ਸਿਰਫ਼ 'ਆਪ' ਨਾਲ ਸਬੰਧਤ ਵਿਅਕਤੀ ਸ਼ਾਮਲ ਸਨ ਜਦਕਿ ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹੋਣੇ ਚਾਹੀਦੇ ਸਨ।"

ਭਾਜਪਾ ਆਗੂ ਨੇ ਅੱਗੇ ਕਿਹਾ, "ਹੁਣ, ਆਮ ਆਦਮੀ ਪਾਰਟੀ ਸਰਕਾਰ ਦੀ ਸਿਆਸੀ ਬਦਲਾਖੋਰੀ ਕਾਰਨ, ਭਾਰਤੀ ਜਨਤਾ ਪਾਰਟੀ, ਕਾਂਗਰਸ, ਅਕਾਲੀ ਦਲ ਅਤੇ ਹੋਰ ਪਾਰਟੀਆਂ ਨਾਲ ਸਬੰਧਤ ਲਗਭਗ 5000 ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਬਿਨਾਂ ਪ੍ਰਕਿਰਿਆ ਦੀ ਪਾਲਣਾ ਕੀਤੇ ਰੱਦ ਕਰ ਦਿੱਤਾ ਗਏ ਹਨ। ਇਹ ਪਰਿਵਾਰ ਸਮਾਜ ਦੇ ਬਹੁਤ ਹੀ ਗਰੀਬ ਤਬਕੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੇਂਦਰ/ਰਾਜ ਸਰਕਾਰ ਦੀ ਸਕੀਮ ਤਹਿਤ ਆਟਾ, ਦਾਲ ਦੇ ਰੂਪ ਵਿੱਚ ਦਿੱਤੀ ਜਾ ਰਹੀ ਰਾਸ਼ਨ ਰਾਹਤ ਦੇਣ ਤੋਂ ਵਾਂਝੇ ਰੱਖਿਆ ਗਿਆ ਹੈ।”

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ