Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਗੁਰਮੀਤ ਸਿੰਘ ਖੁੱਡੀਆਂ

August 18, 2023 06:23 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ। ਬਾਸਮਤੀ ਦੀ ਕਾਸ਼ਤ ਦੇ ਜ਼ਿਲ੍ਹਾਵਾਰ ਅੰਕੜੇ ਦਿੰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਤਰਨ ਤਾਰਨ ਵਿੱਚ ਕ੍ਰਮਵਾਰ 90,000 ਹੈਕਟੇਅਰ, 78,800 ਹੈਕਟੇਅਰ ਅਤੇ 52,000 ਹੈਕਟੇਅਰ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ 24,000 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਬਾਸਮਤੀ ਦੇ ਅਧੀਨ ਰਕਬੇ ਵਿੱਚ ਕ੍ਰਮਵਾਰ 21,500 ਹੈਕਟੇਅਰ ਅਤੇ 18000 ਹੈਕਟੇਅਰ ਦਾ ਵਾਧਾ ਹੋਇਆ ਹੈ। ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ