Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Malwa

ਡੇਂਗੂ ਤੇ ਵਾਰ ਤਹਿਤ ਸਿਹਤ ਕਰਮਚਾਰੀਆਂ ਨੇ ਕੀਤੀਆਂ ਜਾਗਰੂਕਤਾ ਗਤੀਵਿਧੀਆਂ 

August 18, 2023 09:15 PM
SehajTimes

 

ਮਾਨਸਾ- ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਗਰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਸ ਐਮ ਓ ਡਾਕਟਰ ਹਰਦੀਪ ਸ਼ਰਮਾਂ ਜੀ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਖਿਆਲਾ ਕਲਾਂ ਅਧੀਨ ਆਉਦੇਂ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਅਤੇ ਸ਼ੁਕਰਵਾਰ ਡਰਾਈ ਡੇ ਤਹਿਤ ਵੱਖ ਵੱਖ ਸੰਸਥਾਵਾਂ ਵਿੱਚ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ।
 
ਇਸੇ ਲੜੀ ਤਹਿਤ ਅੱਜ ਪਿੰਡ ਜੋਗਾ਼, ਰੱਲਾ, ਮਲਕਪੁਰ ਖਿਆਲਾ, ਢੈਪਈ, ਭੈਣੀ ਬਾਘਾ, ਨਰਿੰਦਰ ਪੁਰਾ, ਘਰਾਗਣਾ਼,ਬੱਪੀਆਣਾ, ਦਲੇਲ ਸਿੰਘ ਵਾਲਾ ਭੀਖੀ ਫਫੜੇ ਭਾਈ ਕੇ, ਜਵਾਹਰਕੇ ਅਤੇ ਚਕੇਰੀਆਂ ਵਿਖੇ ਲੋਕਾਂ ਨੂੰ ਅਤੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਵੱਖ ਵੱਖ ਸਾਵਧਾਨੀਆਂ ਰੱਖਣ ਲਈ ਜਗਦੀਸ ਸਿੰਘ ਸੁਖਪਾਲ ਸਿੰਘ ਸਰਬਜੀਤ ਸਿੰਘ ਗੁਰਦੀਪ ਸਿੰਘ ਖੁਸ਼ਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੁਖ਼ਾਰ ਇੱਕ ਖਾਸ ਕਿਸਮ ਦੇ ਮੱਛਰਾਂ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਖੜੇ ਹੋਏ ਪਾਣੀ ਤੇ ਪੈਦਾ ਹੁੰਦਾ ਹੈ ਜੋ ਕਿ ਅਕਸਰ ਸਾਡੇ ਘਰਾਂ ਦੇ ਆਲੇ ਦੁਆਲੇ ਅਤੇ ਘਰਾਂ ਦੇ ਵਿੱਚ ਫ਼ਰਿੱਜ ਕੂਲਰ ਗਮਲੇ ਅਤੇ ਪਾਣੀ ਦੀਆਂ ਹੌਦੀਆਂ ਅਤੇ ਕੋਠਿਆਂ ਦੀਆਂ ਛੱਤਾਂ ਉੱਪਰ ਪਏ ਫਾਲਤੂ ਸਮਾਨ ਆਦਿ ਦੀ ਸਮੇਂ ਸਿਰ ਸਫਾਈ ਨਾ ਹੋਣ ਕਾਰਨ ਪੈਦਾ ਹੁੰਦਾ ਹੈ।
 
ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਇਹ ਮੱਛਰ ਮਨੁੱਖ ਨੂੰ ਕੱਟਦਾ ਹੈ ਤਾਂ ਇਸ ਬੁਖ਼ਾਰ ਦੀਆਂ ਨਿਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਜਿਸ ਵਿੱਚ ਤੇਜ ਬੁਖ਼ਾਰ ,ਤੇਜ ਸਿਰ ਦਰਦ,ਜੀਅ ਕੱਚਾ ਹੋਣਾ ਉਲਟੀਆਂ ਮੁੱਖ ਨਿਸ਼ਾਨੀਆਂ ਹਨ। ਬੁਖ਼ਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਬਣਦਾ ਇਲਾਜ ਕਰਵਾਇਆ ਜਾਵੇ ਇਸ ਤੋਂ ਇਲਾਵਾ ਆਪਣੇ ਆਲੇ ਦੁਆਲੇ ਦੀ ਸਫਾਈ ਦੇ ਨਾਲ ਨਾਲ ਪਾਣੀ ਦੀ ਖੜੋਤ ਨੂੰ ਖਤਮ ਕੀਤਾ ਜਾਵੇ ਤਾਂ ਕਿ ਮੱਛਰ ਦੀ ਪੈਦਾਈਸ਼ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਪਿੰਡ ਵਿੱਚ ਖੜੇ ਹੋਏ ਪਾਣੀ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਕਾਲੇ ਤੇਲ ਜਾਂ ਮਿੱਟੀ ਦਾ ਤੇਲ ਪਾ ਦਿੱਤਾ ਜਾਵੇ ਤਾਂ ਕਿ ਮੱਛਰ ਦੀ ਪੈਦਾਇਸ਼ ਨਾ ਹੋਵੇ। 

Have something to say? Post your comment