Tuesday, June 17, 2025

Sports

ਦੂਜੀ ਵਾਰ ਗੋਲਡ ਮੈਡਲ ਜਿੱਤ ਕੇ ਅੰਤਿਮ ਪੰਘਾਲ ਨੇ ਰਚਿਆ ਇਤਿਹਾਸ

August 19, 2023 09:42 AM
SehajTimes

ਅੰਤਿਮ ਪੰਘਾਲ ਨੇ ਇਤਿਹਾਸ ਰਚ ਦਿੱਤਾ। ਅੰਤਿਮ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ ਵਿਚ ਲਗਾਤਾਰ ਦੋ ਵਾਰ ਗੋਲਡ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਪਹਿਲਵਾਨ ਬਣ ਗਈ ਹੈ। ਉਨ੍ਹਾਂ ਨੇ ਭੋਪਾਲ ਵਿਚ 53 ਕਿਲੋਗ੍ਰਾਮ ਵਰਗ ਵਿਚ ਗੋਲਡ ਮੈਡਲ ਜਿੱਤਿਆ।ਅੰਤਿਮ ਨੇ ਯੂਕਰੇਨ ਦੀ ਮਾਰੀਆ ਯੇਫ੍ਰੇਮੋਵਾ ਨੂੰ 4-0 ਨਾਲ ਹਰਾਇਆ। ਪਿਛਲੇ ਸਾਲ ਉਹ ਜੂਨੀਅਨਰ ਵਿਸ਼ਵ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀਸੀ। ਅੰਤਿਮ ਹੁਣ ਸੀਨੀਅਰ ਪੱਧਰ ‘ਤੇ ਵੀ ਖੇਡਦੀ ਹੈ।


ਪੂਰੇ ਟੂਰਨਾਮੈਂਟ ਵਿਚ ਉਨ੍ਹਾਂ ਦਾ ਪ੍ਰਦਰਸ਼ਨ ਇੰਨਾ ਜ਼ਬਰਦਸਤ ਸੀ ਕਿ ਪੂਰੀ ਚੈਂਪੀਅਨਸ਼ਿਪ ਵਿਚ ਉਨ੍ਹਾਂ ਨੇ ਸਿਰਫ 2 ਅੰਕ ਗੁਆਏ। ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਅੰਤਿਮ ਪੰਘਾਲ ਨੇ ਏਸ਼ੀਅਨ ਗੇਮਸ ਲਈ ਆਪਣੀ ਦਾਅਵੇਦਾਰੀ ਨੂੰ ਹੋਰ ਮਜ਼ਬੂਤ ਕਰ ਲਿਆ ਹੈ।

ਵਿਨੇਸ਼ ਫੋਗਾਟ ਦੇ ਏਸ਼ੀਆਈ ਖੇਡਾਂ ਤੋਂ ਬਾਹਰ ਹੋਣ ਦੇ ਬਾਅਦ ਅੰਤਿਮ ਪੰਘਾਲ ਦੀ ਦਾਅਵੇਦਾਰੀ ਪਹਿਲਾਂ ਹੀ ਵਧ ਗਈ ਸੀ ਪਰ ਅੰਡਰ-20 ਵਰਲਡ ਚੈਂਪੀਅਨਸ਼ਿਪ ਵਿਚ ਗਜ਼ਬ ਦਾ ਪ੍ਰਦਰਸ਼ਨ ਕਰਨ ਦੇ ਬਾਅਦ ਉਨ੍ਹਾਂ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਵਿਨੇਸ਼ ਫੋਗਾਟ ਦਾ ਚੰਗਾ ਬਦਲ ਬਣ ਸਕਦੀ ਹੈ। ਉਨ੍ਹਾਂ ਨੇ ਏਸ਼ੀਆਈ ਖੇਡਾਂ ਦੇ ਟ੍ਰਾਇਲ ਵਿਚ ਵੀ ਵਿਨੇਸ਼ ਨੂੰ ਵੱਡੀ ਚੁਣੌਤੀ ਦਿੱਤੀ ਸੀ।

Have something to say? Post your comment

 

More in Sports

ਅੰਡਰ-19 ਮਹਿਲਾ ਕ੍ਰਿਕਟ ਹੁਸ਼ਿਆਰਪੁਰ ਨੇ ਰੋਪੜ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਕੈਪਟਨ ਸੁਰਭੀ ਦੇ ਪ੍ਰਦਰਸ਼ਨ ਕਾਰਨ ਅੰਡਰ-19 ਕ੍ਰਿਕਟ ਟੀਮ ਨੇ ਹੁਸ਼ਿਆਰਪੁਰ ਵਿੱਚ ਕਪੂਰਥਲਾ ਟੀਮ ਨੂੰ 8 ਵਿਕਟਾਂ ਨਾਲ ਹਰਾਇਆ : ਡਾ. ਰਮਨ ਘਈ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ