Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

August 19, 2023 05:09 PM
SehajTimes

ਚੰਡੀਗੜ੍ਹ/ਗਿੱਦੜਬਾਹਾ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ,  ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ।  
ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਸ੍ਰੀ ਵਿਪਨ ਬਾਂਸਲ ਵੀ ਹਾਜਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ