Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ

August 19, 2023 05:20 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਾਲਾਬਾਦ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਤੇ ਵਿਧਾਇਕ ਵਿਚਕਾਰ ਜਲਾਲਾਬਾਦ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ, ਰਹਿੰਦ ਖੂਹੰਦ ਪ੍ਰਬੰਧਨ, ਸੈਨੀਟੇਸ਼ਨ ਅਤੇ ਨਾਗਰਿਕ ਸਹੂਲਤਾਂ ਵਰਗੇ ਨਾਜ਼ੁਕ ਪਹਿਲੂਆਂ 'ਤੇ ਬੜੀ ਗਹਿਰਾਈ ਨਾਲ ਚਰਚਾ ਕੀਤੀ ਗਈ। ਉਨ੍ਹਾਂ ਸਮੁੱਚੇ ਸ਼ਹਿਰੀ ਲੈਂਡਸਕੇਪ ਨੂੰ ਵਧਾਉਣ ਲਈ ਕੀਮਤੀ ਸੂਝ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਸਹਿਯੋਗੀ ਪਹਿਲਕਦਮੀ ਬਿਹਤਰ ਸ਼ਹਿਰੀ ਜੀਵਨ ਹਾਲਾਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮੱਰਪਣ ਨੂੰ ਦਰਸਾਉਂਦੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਵਿੱਚ ਚਲ ਰਹੇ ਅਤੇ ਨਵੇਂ ਉਲੀਕੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ ਕਿ ਵਿਕਾਸ ਕਾਰਜ ਵਧੀਆ ਗੁਣਵੱਤਾ ਭਰਪੂਰ ਹੋਣ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਹੋਰ ਹਾਜ਼ਰ ਸਨ।
-------------

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ