Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ

August 19, 2023 05:31 PM
SehajTimes

ਪਟਿਆਲਾ, ਦੇਵੀਗੜ੍ਹਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਕਿਆਂ ਦੌਰਾਨ 20 ਕਿਲੋਗ੍ਰਾਮ ਭੁੱਕੀ, 1260 ਗੋਲੀਆਂ, ਇਨਟੌਕਸ 25 ਗ੍ਰਾਮ, 100 ਬੋਤਲਾਂ ਸ਼ਰਾਬ ਦੀ ਬਰਾਮਦਗੀ ਹੋਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਰੋਹੜ ਜਗੀਰ ਵਿਖੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਪੁਲਿਸ ਵੱਲੋਂ ਉਪਰੇਸ਼ਨ ਸੀਲ-3 ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਓਪਰੇਸ਼ਨ ਅਧੀਨ ਜ਼ਿਲ੍ਹੇ ਅੰਦਰ 8 ਵੱਖ-ਵੱਖ ਥਾਵਾਂ 'ਤੇ ਅੰਤਰਰਾਜੀ ਨਾਕਾਬੰਦੀ ਕਰਕੇ ਪੂਰੀ ਸਖ਼ਤੀ ਨਾਲ ਪੰਜਾਬ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਹੈ।
ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਉਪਰੇਸ਼ਨ ਸੀਲ ਦਾ ਮਕਸਦ ਨਸ਼ਾ ਤਸਕਰਾਂ 'ਤੇ ਦਬਾਅ ਬਣਾਉਣਾ ਹੈ ਤਾਂ ਕਿ ਸਮਗਲਿੰਗ ਵਰਗੇ ਕਾਲੇ ਧੰਦਿਆਂ ਤੋਂ ਦੂਰ ਰਹਿਣ ਅਤੇ ਜਿਹੜਾ ਅਨਸਰ ਅਜਿਹਾ ਕਰਦਾ ਹੈ, ਉਸਨੂੰ ਕਾਬੂ ਕਰਕੇ ਕਾਨੂੰਨ ਦੀ ਨਜ਼ਰਬੰਦੀ 'ਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਹਾਲ ਹੀ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 5 ਸਮਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਪੂਰੀ ਚੌਕਸੀ ਨਾਲ ਆਪਣੀ ਜ਼ਿਮੇਵਾਰੀ ਨਿਭਾਉਂਦਿਆਂ ਨਸ਼ਾ ਤਸਕਰੀ ਨਾਲ ਬਣਾਈ ਪ੍ਰਾਪਰਟੀ ਨੂੰ ਜ਼ਬਤ ਕਰਕੇ ਸਮਗਲਰਾਂ ਨੂੰ ਵੱਡਾ ਝਟਕਾ ਦਿੱਤਾ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਗੁਆਂਢੀ ਸੂਬੇ ਹਰਿਆਣਾ ਨਾਲ ਲੱਗਦੇ ਖੇਤਰਾਂ 'ਚ ਲਗਾਏ ਗਏ 8 ਨਾਕਿਆਂ ਵਿਖੇ ਤਾਇਨਾਤ ਕੀਤੇ 4 ਐਸ.ਪੀਜ, 8 ਡੀ.ਐਸ.ਪੀਜ਼ ਤੇ 500 ਹੋਰ ਰੈਂਕਾਂ ਦੇ ਮੁਲਾਜਮਾਂ ਵੱਲੋਂ ਪਾਇਸ ਸਾਫ਼ਟਵੇਅਰ ਅਤੇ ਵਾਹਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਸਤੈਦੀ ਨਾਲ ਪਾਬੰਦੀਸ਼ੁਦਾ ਵਸਤਾਂ ਦੀ ਰਿਕਵਰੀ ਵੀ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਧਰਮੇੜੀ ਨਾਕੇ 'ਤੇ ਤਲਾਸ਼ੀ ਦੌਰਾਨ ਸੀਮਾ ਰਾਣੀ ਪਤਨੀ ਰਾਜਦੀਪ ਸਿੰਘ ਵਾਸੀ ਹਿਰਦਾਪੁਰ ਨੂੰ ਕਾਬੂ ਕਰਕੇ ਉਸ ਕੋਲੋਂ 430 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਬਲਬੇੜਾ ਨਾਕੇ 'ਤੇ ਸੌਰਵ ਦੂਬੇ ਅਤੇ ਗੌਰਵ ਦੂਬੇ ਨੂੰ ਕਾਬੂ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਬਹਾਦਰਗੜ÷ ੍ਹ ਨਾਕੇ 'ਤੇ ਤਲਾਸ਼ੀ ਦੌਰਾਨ ਤਰਸੇਮ ਸਿੰਘ ਪੁੱਤਰ ਰਣਧੀਰ ਸਿੰਘ ਅਤੇ ਜਾਫ਼ਰ ਖਾਨ ਪੁੱਤਰ ਰੋਸ਼ਨ ਖਾਨ ਵਾਸੀ ਡੋਂਗਲਾ ਨੂੰ ਕਾਬੂ ਕਰਕੇ 550 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕੇ 'ਤੇ ਤਲਾਸ਼ੀ ਦੌਰਾਨ ਬਿਕਰਮਜੀਤ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਜੀਕੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕਾ 'ਤੇ ਹੀ ਤਲਾਸ਼ੀ ਦੌਰਾਨ ਅੰਸ਼ੂ ਪੁੱਤਰ ਨਰੇਸ਼ ਵਾਸੀ ਸ਼ੇਖੂਪੁਰ ਖਾਸਲਾ ਯੂਪੀ ਨੂੰ ਕਾਬੂ ਕਰਕੇ 10 ਕਿਲੋ ਭੁੱਕੀ ਬਰਾਮਦ ਕੀਤੀ।
ਇਸੇ ਤਰ੍ਹਾਂ ਸਰਾਲਾ ਸਰਹਾਲਾ ਨਾਕੇ 'ਤੇ ਤਲਾਸ਼ੀ ਦੌਰਾਨ ਪਵਨ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਹਰੀਮਾਜਰਾ ਨੂੰ ਕਾਬੂ ਕਰਕੇ ਉਸ ਪਾਸੋਂ 60 ਬੋਤਲਾਂ ਨਜਾਇਜ਼ ਸ਼ਰਾਬ ਤਾਜਾ ਬਰਾਮਦ ਕੀਤੀ। ਇਸੇ ਨਾਕੇ 'ਤੇ ਤਲਾਸ਼ੀ ਦੌਰਾਨ ਵਿਸ਼ਾਲ ਮੋਰੀਆ ਪੁੱਤਰ ਝਜਨ ਨਾਥ ਵਾਸੀ ਹੇਕਮ ਯੂਪੀ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਜਦਕਿ ਢਾਬੀ ਗੁਜਰਾਂ ਨਾਕੇ 'ਤੇ ਤਲਾਸ਼ੀ ਦੌਰਾਨ ਰਿੰਕੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੇਹੱਦਸ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਹਾਮਝੜੀ ਨਾਕੇ 'ਤੇ ਤਲਾਸ਼ੀ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸਰੈਣ ਸਿੰਘ ਵਾਸੀ ਖਾਨੇਵਾਲ ਨੂੰ ਕਾਬੂ ਕਰਕੇ ਉਸ ਕੋਲੋਂ 560 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਜਦੋਂਕਿ ਮਸ਼ੀਗਣ ਨਾਕੇ 'ਤੇ ਤਲਾਸ਼ੀ ਦੌਰਾਨ ਅਨਿਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਕ੍ਰਿਸ਼ਨਾ ਕਾਲੋਨੀ ਨੂੰ ਕਾਬੂ ਕਰਕੇ ਉਸ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਮਾਲਟਾ ਦੀਆਂ ਬਰਾਮਦ ਕੀਤੀਆਂ ਗਈਆਂ।
ਵਰੁਣ ਸ਼ਰਮਾ ਨੇ ਕਿਹਾ ਕਿ ਸ਼ਰਾਬ ਤੇ ਹੋਰ ਨਸ਼ਿਆਂ ਦੀ ਸਮਗਲਿੰਗ ਕਰਨ ਸਮੇਤ ਜੇਲਾਂ ਕੱਟਕੇ ਬਾਹਰ ਆ ਕੇ ਅਜਿਹੇ ਕਾਲੇ ਧੰਦੇ ਕਰਨ ਵਾਲਿਆਂ 'ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ, ਐਸ.ਐਚ.ਓ. ਜੁਲਕਾਂ ਹਰਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
*******
ਫੋਟੋ ਕੈਪਸ਼ਨ-ਐਸ.ਐਸ.ਪੀ. ਵਰੁਣ ਸ਼ਰਮਾ ਹਰਿਆਣਾ ਹੱਦ ਨੇੜੇ ਰੋਹੜ ਜਗੀਰ ਵਿਖੇ ਉਪਰੇਸ਼ਨ ਸੀਲ ਤਹਿਤ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦੇ ਹੋਏ।

çøåð, Ç÷ñ·Å ñ

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ