Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Malwa

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

August 19, 2023 07:08 PM
SehajTimes
ਪੰਜਾਬੀ ਯੂਨੀਵਰਸਿਟੀ ਪਟਿਆਲਾ : ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿੱਚ ਸਭ ਤੋਂ ਵਧੇਰੇ 80/79 ਦਾ ਸਕੋਰ ਪਰਨੀਤ ਕੌਰ ਵੱਲੋਂ ਹੀ ਕੀਤਾ ਗਿਆ। ਇਸ ਤੋਂ ਪਹਿਲਾਂ ਸੈਮੀਫ਼ਾਈਨਲ ਮੈਚ ਵਿੱਚ ਇਸ ਟੀਮ ਨੇ ਇੰਗਲੈਂਡ ਨੂੰ 234-233 ਨਾਲ਼ ਹਰਾਇਆ।ਉਨ੍ਹਾਂ ਦੱਸਿਆ ਕਿ ਪਰਨੀਤ ਕੌਰ ਹੁਣ ਏਸ਼ੀਅਨ ਖੇਡਾਂ ਵਿੱਚ ਭਾਗ ਲੈਣ ਵੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਜਰਮਨ ਦੇ ਬਰਲਿਨ ਵਿਖੇ ਹੋਈ 'ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ' ਵਿੱਚ ਵੀ ਭਾਰਤ ਦੀਆਂ ਲੜਕੀਆਂ ਦੀ ਇਸ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜਿਆ ਸੀ।
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਪੰਜਾਬ ਮੀਤ ਹੇਅਰ ਸਮੇਤ ਨਾਮੀ ਹਸਤੀਆਂ ਵੱਲੋਂ ਇਸ ਪ੍ਰਾਪਤੀ ਉੱਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਵੱਲੋਂ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਟਵੀਟ ਕੀਤਾ ਕਿ, "ਪੈਰਿਸ ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ‘ਚ ਭਾਰਤੀ ਮਹਿਲਾ ਕੰਪਾਊਂਡ ਟੀਮ ਦੀਆਂ ਖਿਡਾਰਨਾਂ ਨੇ ਬਾਜ਼ੀ ਮਾਰੀ ਹੈ…ਭਾਰਤੀ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਨਾਲ ਹਰਾ ਕੇ ਵਿਸ਼ਵ ਕੱਪ 'ਚ ਪਹਿਲੀ ਵਾਰ ਕੰਪਾਊਂਡ ਮੁਕਾਬਲੇ 'ਚ ਭਾਰਤੀ ਟੀਮ ਨੇ ਸੋਨ ਤਮਗਾ ਜਿੱਤਿਆ...ਖੁਸ਼ੀ ਦੀ ਗੱਲ ਹੈ ਮਾਨਸਾ ਦੇ ਮੰਢਾਲੀ ਪਿੰਡ ਦੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦੀ ਅਹਿਮ ਖਿਡਾਰਨ ਹੈ ਅਤੇ ਟੀਮ ਦੇ ਕੋਚ ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਹਨ...ਪੰਜਾਬ ਸਮੇਤ ਪੂਰੇ ਭਾਰਤ ਦਾ ਨਾਮ ਰੌਸ਼ਨ ਕਰਨ ‘ਤੇ ਸਾਰੀ ਟੀਮ ਨੂੰ ਮੁਬਾਰਕਬਾਦ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ...।"
ਇਸੇ ਤਰ੍ਹਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲਿਖਿਆ ਹੈ ਕਿ, "ਤੀਰਅੰਦਾਜ਼ੀ ਖੇਡ ਵਿੱਚ ਭਾਰਤੀ ਮਹਿਲਾ ਟੀਮ ਨੇ ਇੱਕ ਹੋਰ ਇਤਿਹਾਸ ਸਿਰਜਦਿਆਂ ਪੈਰਿਸ ਵਿਖੇ ਵਿਸ਼ਵ ਕੱਪ ਵਿੱਚ ਮਹਿਲਾ ਕੰਪਾਊਡ ਟੀਮ ਮੁਕਾਬਲੇ ਦੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਨਾਲ ਹਰਾ ਕੇ ਪਹਿਲੀ ਵਾਰ ਸੋਨ ਤਮਗ਼ਾ ਜਿੱਤਿਆ। ਮਾਨਸਾ ਦੇ ਮੰਢਾਲੀ ਪਿੰਡ ਦੀ ਪ੍ਰਨੀਤ ਕੌਰ ਇਸ ਟੀਮ ਦੀ ਅਹਿਮ ਖਿਡਾਰਨ ਹੈ ਅਤੇ ਟੀਮ ਦੇ ਕੋਚ ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਹਨ। ਹੋਣਹਾਰ ਤੀਰਅੰਦਾਜ਼ ਖਿਡਾਰਨਾਂ ਤੇ ਉਨ੍ਹਾਂ ਦੇ ਕੋਚ ਅਤੇ ਮਾਪਿਆਂ ਨੂੰ ਬਹੁਤ-ਬਹੁਤ ਮੁਬਾਰਕਾਂ।"
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਪ੍ਰਨੀਤ ਕੌਰ, ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਅਤੇ ਖੇਡ ਵਿਭਾਗ ਨੂੰ ਵਿਸ਼ੇਸ਼ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਤੀਰਅੰਦਾਜ਼ੀ ਖੇਡ ਮੈਦਾਨ ਵਿੱਚੋਂ ਸਿਖਲਾਈ ਹਾਸਿਲ ਕਰ ਰਹੇ ਖਿਡਾਰੀਆਂ ਦੀਆਂ ਕੌਮਾਂਤਰੀ ਪੱਧਰ ਉੱਤੇ ਲਗਾਤਾਰ ਹੋ ਰਹੀਆਂ ਅਜਿਹੀਆਂ ਪ੍ਰਾਪਤੀਆਂ ਦਰਸਾਉਂਦੀਆਂ ਹਨ ਕਿ ਇੱਥੇ ਕਿਸ ਪੱਧਰ ਦੀ ਮਿਆਰੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਭਵਿੱਖ ਵਿੱਚ ਵੀ ਇਨ੍ਹਾਂ ਪ੍ਰਾਪਤੀਆਂ ਦੇ ਇਸੇ ਤਰ੍ਹਾਂ ਜਾਰੀ ਰਹਿਣ ਦੀ ਉਮੀਦ ਪ੍ਰਗਟਾਈ।
 ਉਨ੍ਹਾਂ ਕਿਹਾ ਕਿ ਮੈਂ ਜੋ ਗੱਲ ਅਕਸਰ ਕਹਿੰਦਾ ਹਾਂ ਉਸ ਨੂੰ ਫ਼ਿਰ ਦੁਹਰਾਉਣਾ ਚਾਹਾਂਗਾ ਕਿ ਲੜਕੀਆਂ ਨੂੰ ਉਚੇਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸੁਪਨਿਆਂ ਦੀ ਪੂਰਤੀ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਵਿਸ਼ੇਸ਼ ਭੂਮਿਕਾ ਹੈ।

Have something to say? Post your comment

 

More in Malwa

ਗ਼ਲਤੀ ਨਾਲ ਭਾਰਤ ਦੀ ਸਰਹੱਦ ਟਿੱਪਿਆ ਪਾਕਿਸਤਾਨੀ ਨਾਗਰਿਕ

ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਵੇਂ ਵੀ.ਸੀ. ਨੇ ਪੁਰਾਣੇ ਵੀ.ਸੀ. ਦੇ ਹੁਕਮਾਂ ਨੂੰ ਕੀਤਾ ਰੱਦ

ਮਾਲੇਰਕੋਟਲਾ ’ਚ ਵਿਦਿਆਰਥੀਆਂ ਲਈ 'ਚੋਣ ਮਹਾਂ ਉਤਸਵ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ