Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Majha

ਮੰਤਰੀ ਲਾਲਜੀਤ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

August 21, 2023 09:00 AM
SehajTimes
ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ।ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।
 
ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਵਿੱਚ ਪਹਿਲਾ ਆਏ ਹੜ੍ਹਾਂ ਕਾਰਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕੰਮ ਚੱਲ ਰਿਹਾ ਸੀ ਪਰ ਪਿਛਲੇ ਦਿਨਾਂ ਫਿਰ ਤੋਂ ਪਹਾੜਾਂ ਵਿੱਚ ਆਏ ਭਾਰੀ ਮੀਂਹ ਕਾਰਨ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਪਾਣੀ ਦੀ ਮਾਰ ਨਾ ਝੱਲਦੇ ਹੋਏ ਬੰਨ੍ਹ ਵਿੱਚ ਪਾੜ ਪੈ ਗਿਆ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਵਹਾਅ ਘੱਟ ਹੋਇਆ ਹੈ। ਇਸ ਲਈ ਬੰਨ੍ਹ ਨੂੰ ਪੂਰਨ ਤੋਂ ਇਲਾਵਾ ਹੋਰ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਚੱਲ ਰਿਹਾ ਹੈ।
 
ਉਨ੍ਹਾਂ ਦੱਸਿਆ ਕਿ ਪਾੜ ਨੂੰ ਪੂਰਨ ਲਈ ਸ਼ੁਰੂ ਕੀਤੇ ਗਏੇ ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਵਿਭਾਗ, ਮਾਲ ਵਿਭਾਗ, ਡਰੇਨੇਜ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਪਾੜ ਨੂੰ ਪੂਰਨ ਲਈ ਦੋਹਾਂ ਸਿਰਿਆਂ ਤੋਂ ਕੰਮ ਸ਼ੁਰੂ ਕੀਤਾ ਗਿਆ ਹੈ। ਸਥਾਨਕ ਲੋਕ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ 2 ਲੱਖ ਤੋਂ ਵੱਧ ਮਿੱਟੀ ਦੀਆਂ ਬੋਰੀਆਂ ਭਰੀਆਂ ਜਾ ਰਹੀਆਂ ਹਨ।
 
ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅਪੀਲ ਕੀਤੀ ਕਿ ਅਜੇ ਵੀ ਜੋ ਲੋਕ ਆਪਣੀ ਮਰਜ਼ੀ ਨਾਲ ਰਹਿ ਗਏ ਹਨ, ਉਹ ਐੱਨ.ਡੀ.ਆਰ.ਐੱਫ਼. ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਜਲਦ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਟ ਬੁੱਢਾ, ਦੁੱਬਲੀ, ਖੇਮਕਰਨ, ਸਭਰਾਅ, ਵਲਟੋਹਾ, ਤਲਵੰਡੀ ਸੋਭਾ ਸਿੰਘ ਅਤੇ ਹਰੀਕੇ ਦੇ ਸਰਕਾਰੀ ਸਕੂਲਾਂ ਵਿਚ 7 ਰਾਹਤ ਕੇਂਦਰ ਬਣਾਏ ਗਏ ਹਨ। ਉਨ੍ਹਾਂ ਸੜਕਾਂ ‘ਤੇ ਟਰਾਲੀਆਂ ਵਿੱਚ ਬੈਠੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰਾਹਤ ਕੇਂਦਰਾਂ ਵਿੱਚ ਪਹੁੰਚਣ, ਜਿੱਥੇ ਉਨ੍ਹਾਂ ਨੂੰ ਹਰ ਲੋੜੀਂਦੀਆਂ ਸੁਵਿਧਾਵਾਂ ਤੇ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ।
 
ਇਸ ਤੋਂ ਪਹਿਲਾਂ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਰੈਸਟ ਹਾਊਸ ਹਰੀਕੇ ਵਿੱਚ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 
 
 
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਬਾਹਰ ਕੱਢੇ ਗਏ ਪਸ਼ੂਆਂ ਨੂੰ ਰੱਖਣ ਲਈ ਵੀ ਨੀਲੀ ਰਾਵੀ ਮੱਝਾਂ ਦੇ ਰਿਸਰਚ ਕੇਂਦਰ ਹਰੀਕੇ ਅਤੇ ਦਾਣਾ ਮੰਡੀ ਸਭਰਾਅ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ। ਇਨ੍ਹਾਂ ਥਾਵਾਂ ‘ਤੇ 400 ਤੋਂ ਵੱਧ ਪਸ਼ੂਆਂ ਨੂੰ ਰੱਖਣ ਦੀ ਸਮਰੱਥਾ ਹੈ, ਜਿੱਥੇ ਪਸ਼ੂਆਂ ਲਈ ਸੁੱਕੇ ਤੇ ਹਰੇ ਚਾਰੇ ਤੋਂ ਇਲਾਵਾ ਫੀਡ ਅਤੇ ਸਾਇਲੇਜ਼ ਵੀ ਮੁੁਹੱਈਆ ਕਰਵਾਇਆ ਜਾਵੇਗਾ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਨਾਲ ਐਨਕਾਊਂਟਰ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

ਕਾਂਗਰਸ ਦੇ ਗੁੰਡਿਆਂ ਨੇ ਸੁੱਖ ਸਰਕਾਰੀਆ ਦੀ ਸਹਿ ਤੇ ਪਿੰਡ ਭਿੰਡੀ ਸੈਦਾਂ ਵਿਖੇ ਰੱਜ ਕੇ ਕੀਤੀ ਗੁੰਡਾਗਰਦੀ:ਰਾਮ ਸਿੰਘ

ਮੈਡੀਕੋਲ ਸਟੋਰ ਮਾਲਕ ਰਣਦੀਪ ਸਿੰਘ ਬੇਦੀ ਦੇ ਸਿਰ 'ਚ ਲੱਗੀਆਂ ਗੋਲੀਆਂ

ਮਰੀਜ਼ਾਂ ਲਈ ਵੱਡੀ ਸਹੂਲਤ: ਰਾਣਾ ਹਸਪਤਾਲ [ਖਾਲੜਾ] ਦਾ ਆਈ.ਸੀ.ਯੂ. ਵਾਰਡ ਹੋਇਆ ਅਪਗ੍ਰੇਡ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ

ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਅਜਨਾਲਾ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਨੂੰ ਮਿਲਿਆ ਭਰਵਾਂ ਸਮਰਥਨ

77ਵੇਂ ਗਣਤੰਤਰ ਦਿਵਸ ਮੌਕੇ ਅਟਾਰੀ–ਵਾਘਾ ਸਰਹੱਦ ‘ਤੇ ਦੇਸ਼ਭਗਤੀ ਦਾ ਜ਼ਬਰਦਸਤ ਨਜ਼ਾਰਾ