Monday, June 16, 2025

Malwa

ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

August 22, 2023 09:02 AM
SehajTimes
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ.  ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਲੜਕੇ ਵਿਰੁੱਧ ਉਸ ਦੇ ਪਿੰਡ ਦੀਆਂ ਕੁਝ ਔਰਤਾਂ ਵੱਲੋਂ ਥਾਣਾ ਤਲਵੰਡੀ ਸਾਬੋ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਪੜਤਾਲ ਉਕਤ ਏ.ਐਸ.ਆਈ. ਵੱਲੋਂ ਕੀਤੀ ਜਾ ਰਹੀ ਸੀ।  ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਜਗਰੂਪ ਸਿੰਘ ਨੇ ਇਸ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਅਤੇ ਉਹ ਪਹਿਲਾਂ ਹੀ ਉਸ ਕੋਲ਼ੋਂ 5000 ਰੁਪਏ ਲੈ ਚੁੱਕਾ ਹੈ। 
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਅੱਜ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਉੱਤੇ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਏ.ਐਸ.ਆਈ.ਜਗਰੂਪ ਸਿੰਘ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ