Wednesday, September 17, 2025

Malwa

ਪੁਰਾਤਨ ਪੰਜਾਬੀ ਸੱਭਿਆਚਾਰ ਤੋਂ ਨਵੀਂ ਪੀੜੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ-ਜੱਸੀ ਸੋਹੀਆਂ ਵਾਲਾ

August 22, 2023 09:15 AM
SehajTimes

ਪੰਜਾਬ  ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿੱਲਖਣ ਸੋਚ ਅਤੇ ਯੋਗ ਅਗਵਾਈ ਸਦਕਾ ਪੰਜਾਬ ਦੇ ਅਲੋਪ ਹੋ ਰਹੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜੀ ਨੂੰ ਉਸ ਪੁਰਾਤਨ ਅਮੀਰ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਤਹਿਤ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋੰ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਵਿਖੇ ਪੰਜਾਬੀ ਸੱਭਿਆਚਾਰ ਮੇਲਾ ਕਰਵਾਇਆ ਗਿਆ। ਇਸ ਸੰਬੰਧੀ ਸਕੂਲ ਦੇ ਵਿਦਿਆਰਥੀਆਂ ਵੱਲੋੰ ਪੰਜਾਬੀ ਸੱਭਿਆਚਾਰ ਨੂੰ ਦਰਸਾਉੰਦਾ ਪੇਟਿੰਗ ਮੁਕਾਬਲਾ, ਗੁਰਮੁੱਖੀ ਲਿਪੀ ਦੀ ਸੁੰਦਰ ਲਿਖਾਈ , ਪੰਜਾਬੀ ਭਾਸ਼ਾ ਵਿੱਚ ਦੇਸ਼ ਭਗਤੀ 'ਤੇ ਭਾਸ਼ਣ ਮੁਕਾਬਲਾ, ਲੋਕ ਗੀਤ, ਲੋਕ ਨਾਚ ਅਤੇ ਲੋਕ ਸਾਜ਼ ਆਦਿ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ।  ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਅਤੇ ਡਾ. ਭੀਮਇੰਦਰ ਚੇਅਰਮੈਨ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਮੁੱਖ ਮਹਿਮਾਨ ਜੱਸੀ ਸੋਹੀਆਂ ਵਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਪੰਜਾਬੀ ਵਿਰਸਾ ਬਹੁਤ ਹੀ ਪੁਰਾਤਨ ਅਤੇ ਅਮੀਰ ਹੈ ਪਰ ਸਾਡੀ ਨਵੀਂ ਪੀੜ੍ਹੀ ਕਈ ਕਾਰਨਾਂ ਕਰਕੇ ਇਸ ਅਮੀਰ ਸੱਭਿਆਚਾਰ ਤੋੰ ਬੇਮੁੱਖ ਅਤੇ ਅਣਜਾਣ ਹੈ ਅਤੇ ਨਵੀਂ ਪੀੜੀ ਵਿੱਚ ਇਸ ਅਮੀਰ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਅਤੇ ਉਨ੍ਹਾਂ ਨੂੰ ਸਾਡੇ ਵਿਰਸੇ ਅਤੇ ਰੀਤੀ ਰਿਵਾਜਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਾਡੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੜੀ ਸੰਜੀਦਗੀ ਨਾਲ ਇਸ ਦੀ ਪੂਰਤੀ ਲਈ ਸੱਭਿਆਚਾਰਕ ਮੇਲੇ ਕਰਵਾਉਣ ਦਾ ਹੰਭਲਾ ਮਾਰਿਆ ਹੈ। ਇਸ ਮੌਕੇ ਡਾ. ਭੀਮਇੰਦਰ ਨੇ ਵੀ ਸੱਭਿਆਚਾਰਕ ਮੇਲਿਆਂ ਨੂੰ ਸਕੂਲਾਂ ਵਿੱਚ ਕਰਵਾਉਣ ਸੰਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ।


  

Have something to say? Post your comment

 

More in Malwa

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ