Tuesday, September 16, 2025

Malwa

ਆਪਣੇ ਬੱਚੇ ਨੂੰ ਬਿਮਾਰੀਆਂ ਤੋਂ ਬਚਾਵਾਂਗੇ, ਸਾਰੇ ਕੰਮ ਛੱਡ ਪਹਿਲਾਂ ਟੀਕਾਕਰਨ ਕਰਵਾਵਾਂਗੇ :-ਸਿਵਲ ਸਰਜਨ ਮਾਨਸਾ

August 22, 2023 09:19 AM
SehajTimes

ਮਾਨਸਾ -ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਇੱਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿੱਖੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਦਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਹੈ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜਾਂ ਕਿਸੇ ਹੋਰ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਸਨ। ਉਨਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ। 

 ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਅਰਸ਼ਦੀਪ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਦੱਸਿਆ ਕਿ ਮਿਸ਼ਨ ਇੰਦਰ ਧਨੁੱਸ਼ ਦਾ ਪਹਿਲਾ ਰਾਊਡ ਜੋ ਕਿ 11 ਸਤੰੰਬਰ ਤੋਂ ਸ਼ੁਰੂ ਹੋ ਕੇ 16 ਸਤੰਬਰ,ਦੂਸਰਾ ਰਾਊਡ 9 ਅਕਤੂਬਰ ਤੋਂ 14 ਅਕਤੂਬਰ ਅਤੇ ਤੀਸਰਾ ਰਾਊਡ 
20 ਨਵੰਬਰ 25 ਨਵੰਬਰ 2023 ਤੱਕ ਹੈ। 
 
 ਅੱਜ ਜ਼ਿਲ੍ਹਾ ਮਾਨਸਾ ਦੇ ਐਲ.ਐਚ.ਵੀ. (ਮਹਿਲਾ ਸਿਹਤ ਸੁਪਰਵਾਈਜ਼ਰ) ਕਰਮਚਾਰੀਆਂ ਦੀ ਇੱਕ ਮੀਟਿੰਗ ਦੌਰਾਨ ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਨੇ ਕਿਹਾ ਕਿ ਮਿਸ਼ਨ ਇੰਦਰ ਧਨੁਸ਼ ਸਿਹਤ ਵਿਭਾਗ ਦਾ ਉਪਰਾਲਾ ਹੈ ਜਿਸ ਰਾਹੀਂ ਕਿਸੇ ਵੀ ਕਾਰਨ ਜਾਂ ਕੋਰੋਨਾ ਮਾਹਾਂਮਾਰੀ ਦੇ ਸਮੇਂ ਦੌਰਾਨ ਕੋਈ ਬੱਚਾ ਜਿਸ ਦੀ ਉਮਰ ਦੋ ਸਾਲ ਤੋਂ ਘੱਟ ਹੈ ਜਾਂ ਗਰਭਵਤੀ ਮਾਂ ਕਿਸੇ ਵੀ ਤਰ੍ਹਾਂ ਦੀ ਵੈਕਸੀਨੇਸ਼ਨ ਲੈਣ ਤੋਂ ਬਾਝੇ ਰਹਿ ਗਏ ਹੋਣ, ਉਹ ਇਸ ਮਿਸ਼ਨ ਦਾ ਲਾਹਾ ਲੈ ਸਕਦੇ ਹਨ। ਇਸ ਮਿਸ਼ਨ ਤਹਿਤ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਕੀਤਾ ਜਾਣਾ ਹੈ । ਇਸ ਤਹਿਤ ਜ਼ਿਲ੍ਹਾ ਮਾਨਸਾ ਵਿੱਚ 46 ਸੈਸ਼ਨ (ਕੈਂਪ)ਲਗਾਏ ਜਾ ਰਹੇ ਹਨ, ਜਿਨਾਂ ਵਿਚੋਂ 32 ਕੈੰਪਸ ਹਾਈ ਰਿਸਕ ਗਰੁੱਪ (ਥਾਵਾਂ) ਵਿੱਚ ਪਲਾਨ ਕੀਤੇ ਗਏ ਹਨ, ਜਿਨ੍ਹਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਹੈ। ਇਸ ਮਿਸ਼ਨ ਤਹਿਤ ਉਸਾਰੀ ਅਧੀਨ ਇਮਾਰਤਾਂ ਭੱਠਿਆਂ ਪਥੇਰਾਂ ਅਤੇ ਸੈਲਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ । ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਯੂ ਵਿਨ ਪੋਰਟਲ ਤੇ ਇੰਦਰਾਜ ਯਕੀਨੀ ਬਣਾਇਆ ਜਾਵੇ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ