Friday, May 03, 2024

Chandigarh

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

August 22, 2023 02:38 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਇੱਕ .30 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਥਾਣਾ ਸਮਰਾਲਾ ਵਿਖੇ ਦਰਜ ਹੋਏ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਏਆਈਜੀ ਐਸਐਸਓਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਤੀਤਿਵਧੀਆਂ ਬਾਰੇ ਪੁਖ਼ਤਾ ਸੂਹ ਦੇ ਆਧਾਰ ਤੇ ਐਸਐਸਓਸੀ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ  ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫਤਾਰ ਕੀਤਾ, ਜਦੋਂ ਉਹ ਪਟਿਆਲੇ ਤੋਂ ਆਪਣੇ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ  ਬੰਬੀਹਾ ਗਰੋਹ ਦਾ ਇੱਕ ਹੋਰ ਪ੍ਰਮੁੱਖ ਮੈਂਬਰ ਜਿਸਦੀ ਪਛਾਣ ਜਸਵਿੰਦਰ ਸਿੰਘ ਉਰਫ਼ ਖੱਟੂ ਵਜੋਂ ਹੋਈ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਸਵਿੰਦਰ ਖੱਟੂ, ਜੋ ਕਿ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਜਾਅਲੀ ਪਛਾਣ ਅਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਵਿਦੇਸ਼ ਚਲਾ ਗਿਆ ਸੀ, ’ਤੇ ਕਈ ਅਪਰਾਧਿਕ ਕੇਸ ਚੱਲ ਰਹੇ ਹਨ।  ਇਸ ਸਬੰਧੀ  ਐਫ ਆਈ ਆਰ ਨੰ. 14 ਮਿਤੀ 20.08.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 25, 25(7), 25(8) ਅਤੇ 120ਬੀ ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ