Saturday, May 04, 2024

Malwa

ਮੁੱਖ ਮੰਤਰੀ ਕਿਸਾਨਾਂ ਨਾਲ ਮਿਲ ਬੈਠ ਕੇ ਸਮੱਸਿਆਵਾਂ ਦਾ ਨਿਪਟਾਰਾ ਕਰਨ : ਪ੍ਰੋ. ਬਡੁੰਗਰ

August 22, 2023 06:30 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਪਹਿਲਾਂ ਹੀ ਹੜ੍ਹਾਂ ਦੀ ਕੁਦਰਤੀ ਕਰੋਪੀ ਨੇ ਉਜਾੜ ਕੇ ਰੱਖ ਦਿੱਤਾ ਤੇ ਉੱਪਰੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਜਾਣਾ ਕਿਸੇ ਵੀ ਤਰਾਂ ਜਾਇਜ ਨਹੀਂ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਮਿਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ, ਤਾਂ ਜੋ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ । ਉਹਨਾਂ ਸੰਗਰੂਰ ਜ਼ਿਲ੍ਹੇ ਵਿੱਚ ਹੋਏ ਕਿਸਾਨਾਂ ਤੇ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਕਿਸਾਨ ਦੀ ਹੋਈ ਮੌਤ ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਕੀਤੀ। 
ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ, ਉਹ ਰਾਸ਼ੀ ਬਿਨਾ ਦੇਰੀ ਕਿਸਾਨਾਂ ਨੂੰ ਮੁਹੱਈਆ ਵੀ ਕਰ ਦੇਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਅੱਗੇ ਆਵੇ । ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨ ਦਾਤਾ ਹੈ ਤੇ ਆਫਤ ਦੀ ਘੜੀ ਸਮੇਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਨੁਕਸਾਨੇ  ਗਏ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਕੁੱਝ ਰਾਹਤ ਮਿਲ ਸਕੇ। 

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ