Tuesday, November 04, 2025

Chandigarh

ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ.

August 22, 2023 07:45 PM
SehajTimes
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜਿਲ੍ਹੇ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਲੰਬਾਈ ਲੱਗਭੱਗ 21 ਕਿਲੋਮੀਟਰ ਹੈ ਅਤੇ ਇਹ ਸੜਕ 2 ਮਹੱਤਵਪੂਰਨ ਨੈਸ਼ਨਲ ਹਾਈਵੇ ਐੱਨ. ਐੱਚ-54 ਅਤੇ ਐੱਨ. ਐੱਚ-703 ਏ ਨੂੰ ਜੋੜਦੀ ਹੈ। ਉਹਨਾਂ ਦੱਸਿਆ ਕਿ ਇਹ ਸੜਕ ਜ਼ਿਲ੍ਹਾ ਤਰਨ ਤਾਰਨ ਦੇ ਇਤਹਾਸਿਕ ਨਗਰ ਖਡੂਰ ਸਾਹਿਬ, ਫਤਿਆਬਾਦ, ਛਾਪੜੀ ਸਾਹਿਬ, ਡੇਹਰਾ ਸਾਹਿਬ ਅਤੇ ਚੋਹਲਾ ਸਾਹਿਬ ਨੂੰ ਵੀ ਜੋੜਦੀ ਹੈ। ਉਹਨਾਂ ਕਿਹਾ ਕਿ ਇਹ ਸੜਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵੱਲੋਂ ਹੀ ਇਸ ਦੇ ਰੱਖ-ਰਖਾਵ ਦੀ ਕੰਮ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ 31 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਵਿੱਚ ਵੀ ਨਵੀਂ ਭਰਤੀ ਕੀਤੀ ਗਈ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਵੀ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਰਾਬ ਸੀ। ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬੜੀ ਸਹੂਲਤ ਹੋਵੇਗੀ ਅਤੇ ਅਣਸੁਖਾਵੀਆਂ ਘਟਨਾਵਾਂ ਤੋਂ ਵੀ ਬਚਿਆ ਜਾ ਸਕੇਗਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ