Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤੀ ਚੋਣ ਕਮਿਸ਼ਨ ਨੇ ਤੇਂਦੁਲਕਰ ਨੂੰ ਨੈਸ਼ਨਲ ਆਈਕਨ ਐਲਾਨਿਆ

August 23, 2023 07:22 PM
SehajTimes

ਚੰਡੀਗੜ੍ਹ : ਕ੍ਰਿਕਟ ਦੇ ਮਹਾਨ ਖਿਡਾਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਸਚਿਨ ਰਮੇਸ਼ ਤੇਂਦੁਲਕਰ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਲਈ ਵੋਟਰ ਜਾਗਰੂਕਤਾ ਅਤੇ ਸਿੱਖਿਆ ਦੇ ਮੱਦੇਨਜ਼ਰ  ‘ਰਾਸ਼ਟਰੀ ਆਈਕਨ’ ਵਜੋਂ ਇੱਕ ਨਵੀਂ ਪਾਰੀ ਸ਼ੁਰੂ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰਾਂ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਦੀ ਮੌਜੂਦਗੀ ਵਿੱਚ ਆਕਾਸ਼ਵਾਣੀ ਰੰਗ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਮਹਾਨ ਕ੍ਰਿਕਟਰ ਨਾਲ 3 ਸਾਲਾਂ ਦੀ ਮਿਆਦ ਲਈ ਇੱਕ ਐਮ.ਓ.ਯੂ ਸਹੀਬੱਧ ਕੀਤਾ ਗਿਆ। ਇਹ ਸਹਿਯੋਗ ਆਗਾਮੀ ਚੋਣਾਂ, ਖਾਸ ਤੌਰ ’ਤੇ ਆਮ ਚੋਣਾਂ 2024 ਵਿੱਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਵਿਸ਼ੇਸ਼ ਕਰਕੇ ਨੌਜਵਾਨ ਜਨਸੰਖਿਆ ਦੇ ਨਾਲ ਤੇਂਦੁਲਕਰ ਦੇ ਅਸਰਦਾਰ ਪ੍ਰਭਾਵ ਦਾ ਲਾਭ ਉਠਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।


ਭਾਰਤੀ ਚੋਣ ਕਮਿਸ਼ਨ ਦਾ ਉਦੇਸ਼ 

ਇਸ ਭਾਈਵਾਲੀ ਰਾਹੀਂ ਭਾਰਤੀ ਚੋਣ ਕਮਿਸ਼ਨ ਦਾ ਉਦੇਸ਼ ਨਾਗਰਿਕਾਂ, ਖਾਸ ਤੌਰ ’ਤੇ ਨੌਜਵਾਨਾਂ ਅਤੇ ਸ਼ਹਿਰੀ ਆਬਾਦੀ ਵਿਚਕਾਰ ਪਾੜੇ ਨੂੰ ਪੂਰਨਾ ਅਤੇ  ਚੋਣ ਪ੍ਰਕਿਰਿਆ ਨੂੰ ਹੁਲਾਰਾ ਦੇਣਾ ਹੈ  ਤਾਂ ਜੋ ਸ਼ਹਿਰੀ ਅਤੇ ਨੌਜਵਾਨ ਅਬਾਦੀ ਦੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ। ਸਚਿਨ ਤੇਂਦੁਲਕਰ ਨੇ ਭਾਰਤੀ ਚੋਣ ਕਮਿਸ਼ਨ ਲਈ ‘ਨੈਸ਼ਨਲ ਆਈਕਲ’ ਵਜੋਂ ਆਪਣੀ ਭੂਮਿਕਾ ਵਿੱਚ, ਆਪਣੇ ਉਤਸ਼ਾਹ ਅਤੇ ਵਚਨਬੱਧਤਾ ਪ੍ਰਗਟਾਈ ਅਤੇ ਕਿਹਾ ਕਿ ਭਾਰਤ ਵਰਗੇ ਜੀਵੰਤ ਲੋਕਤੰਤਰ ਲਈ, ਨੌਜਵਾਨ ਰਾਸ਼ਟਰ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ। ਖੇਡ ਦੇ ਮੈਚਾਂ ਦੌਰਾਨ ਟੀਮ ਇੰਡੀਆ ਲਈ ਜੋ ਦਿਲ ਧੜਕਦੇ ਹਨ, ਇੱਕਮੁੱਠ ਹੋ ਕੇ-‘ਇੰਡੀਆ, ਇੰਡੀਆ!’ ਆਖਦੇ ਹਨ, ਉਹੀ ਦਿਲ ਸਾਡੇ ਕੀਮਤੀ ਲੋਕਤੰਤਰ ਨੂੰ ਅੱਗੇ ਲਿਜਾਣ ਲਈ ਵੀ ਉਸੇ ਤਰ੍ਹਾਂ ਧੜਕਣਗੇ। ਇਸ ਤਰ੍ਹਾਂ ਕਰਨ ਦਾ ਇੱਕ ਸਧਾਰਨ, ਪਰ ਸਭ ਤੋਂ ਸ਼ਕਤੀਸ਼ਾਲੀ ਤਰੀਕਾ ਹੈ ਨਿਯਮਿਤ ਤੌਰ ’ਤੇ ਆਪਣੀ ਵੋਟ ਪਾਉਣਾ।

ਸਟੇਡੀਅਮਾਂ ਤੋਂ ਲੈ ਕੇ ਪੋਲਿੰਗ ਬੂਥਾਂ ’ਤੇ ਖਚਾਖਚ ਭਰਨ
ਇਸ ਮੌਕੇ ਉਨ੍ਹਾਂ ਕਿਹਾ ਕਿ ਸਟੇਡੀਅਮਾਂ ਤੋਂ ਲੈ ਕੇ ਪੋਲਿੰਗ ਬੂਥਾਂ ’ਤੇ ਖਚਾਖਚ ਭਰਨ ਤੱਕ, ਰਾਸ਼ਟਰੀ ਟੀਮ ਦੇ ਨਾਲ ਖੜ੍ਹੇ ਹੋਣ ਲਈ ਸਮਾਂ ਕੱਢਣ ਤੋਂ ਲੈ ਕੇ ਆਪਣੀ ਵੋਟ ਪਾਉਣ ਲਈ ਸਮਾਂ ਕੱਢਣ ਤੱਕ, ਅਸੀਂ ਜੋਸ਼ ਅਤੇ ਉਤਸ਼ਾਹ ਨੂੰ ਬਰਕਰਾਰ ਰੱਖਾਂਗੇ। ਜਦੋਂ ਦੇਸ਼ ਦੇ ਕੋਨੇ-ਕੋਨੇ ਤੋਂ ਨੌਜਵਾਨ ਚੋਣ ਲੋਕਤੰਤਰ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ, ਤਾਂ ਅਸੀਂ ਆਪਣੇ ਦੇਸ਼ ਦਾ ਇੱਕ ਖੁਸ਼ਹਾਲ ਭਵਿੱਖ ਦੇਖਾਂਗੇ। ਇਸ ਮੌਕੇ ’ਤੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਚਿਨ ਤੇਂਦੁਲਕਰ, ਜੋ ਨਾ ਸਿਰਫ਼ ਭਾਰਤ ਵਿੱਚ ਬਲਕਿ ਵਿਸ਼ਵ ਪੱਧਰ ’ਤੇ ਇੱਕ ਵੱਡੀ ਪਛਾਣ ਰੱਖਦੇ ਹਨ, ਦੀ ਆਪਣੀ ਵਿਰਾਸਤ ਹੈ, ਜੋ ਉਹਨਾਂ ਦੀ ਕ੍ਰਿਕਟ ਦੀ ਲਿਆਕਤ ਤੋਂ ਕਿਤੇ ਵੱਧ ਹੈ। ਸ੍ਰੀ ਰਾਜੀਵ ਕੁਮਾਰ ਨੇ ਕਿਹਾ ਕਿ ਤੇਂਦੂਲਕਰ ਦਾ ਸ਼ਾਨਦਾਰ ਕਰੀਅਰ ਉੱਤਮਤਾ, ਟੀਮ ਵਰਕ ਅਤੇ ਸਫਲਤਾ ਦੀ ਨਿਰੰਤਰ ਕੋਸ਼ਿਸ਼ ਪ੍ਰਤੀ ਉਸਦੀ ਵਚਨਬੱਧਤਾ ਦਾ ਪ੍ਰਮਾਣ ਹੈ। ਭਾਰਤੀ ਚੋਣ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਸਦਾ ਪ੍ਰਭਾਵ ਖੇਡਾਂ ਤੋਂ ਪਰੇ ਹੈ, ਜਿਸ ਨਾਲ ਉਹ ਵੋਟਰਾਂ ਦੀ ਗਿਣਤੀ ਵਧਾਉਣ ਲਈ ਇੱਕ ਆਦਰਸ਼ ਵਿਕਲਪ ਬਣ ਗਏ ਹਨ।

ਇਹ ਸਾਂਝੇਦਾਰੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਸ਼ਾਮਲ ਕਰੇਗੀ, ਜਿਸ ਵਿੱਚ ਤੇਂਦੁਲਕਰ ਵੱਲੋਂ ਵੱਖ-ਵੱਖ ਟੀਵੀ ਟਾਕ ਸ਼ੋ/ਪ੍ਰੋਗਰਾਮਾਂ ਅਤੇ ਡਿਜੀਟਲ ਮੁਹਿੰਮਾਂ ਆਦਿ ਵਿੱਚ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ, ਜਿਸਦਾ ਉਦੇਸ਼ ਵੋਟ ਦੀ ਮਹੱਤਤਾ ਅਤੇ ਦੇਸ਼ ਦੀ ਕਿਸਮਤ ਨੂੰ ਘੜਨ ਵਿੱਚ ਇਸਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਸਮਾਗਮ ਦੌਰਾਨ ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਵਿਦਿਆਰਥੀਆਂ ਨੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਵੋਟ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸਕਿੱਟ ਵੀ ਪੇਸ਼ ਕੀਤੀ। ਭਾਰਤੀ ਚੋਣ ਕਮਿਸ਼ਨ ਆਪਣੇ ਆਪ ਨੂੰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਸਿੱਧ ਭਾਰਤੀਆਂ ਨਾਲ ਜੋੜਕੇ ਰੱਖਦਾ ਹੈ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਭਾਗ ਲੈਣ ਲਈ ਵੋਟਰਾਂ ਨੂੰ ਪ੍ਰੇਰਿਤ ਕਰਨ ਹਿੱਤ ਉਹਨਾਂ ਨੂੰ ਰਾਸ਼ਟਰੀ ਆਈਕਨ ਵਜੋਂ ਨਿਯੁਕਤ ਕਰਦਾ ਹੈ।ਪਿਛਲੇ ਸਾਲ ਕਮਿਸ਼ਨ ਨੇ ਮਸ਼ਹੂਰ ਅਭਿਨੇਤਾ ਪੰਕਜ ਤ੍ਰਿਪਾਠੀ ਨੂੰ ਨੈਸ਼ਨਲ ਆਈਕਨ ਵਜੋਂ ਮਾਨਤਾ ਦਿੱਤੀ ਸੀ। ਇਸ ਤੋਂ ਪਹਿਲਾਂ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ, ਐਮ.ਐਸ.ਧੋਨੀ, ਆਮਿਰ ਖਾਨ ਅਤੇ ਮੈਰੀਕਾਮ ਵਰਗੇ ਦਿੱਗਜ ਭਾਰਤੀ ਚੋਣ ਕਮਿਸ਼ਨ ਦੇ ਨੈਸ਼ਨਲ ਆਈਕਨ ਸਨ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ