Wednesday, September 17, 2025

Malwa

ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

August 23, 2023 09:13 PM
SehajTimes

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।  



 ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।


Have something to say? Post your comment