Wednesday, September 17, 2025

Health

ਰਾਤ ਨੂੰ ਦਾਲ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ,ਯੂਰਿਕ ਐਸਿਡ ਦੇ ਹੋ ਸਕਦੇ ਨੇ ਸ਼ਿਕਾਰ

August 24, 2023 11:53 AM
SehajTimes

ਦਾਲ-ਚੌਲ ਖਾਣਾ ਮੁੱਖ ਭੋਜਨ

ਭਾਰਤ ਵਿੱਚ ਦਾਲ-ਚੌਲ ਖਾਣਾ ਮੁੱਖ ਭੋਜਨ ਵਜੋਂ ਮੰਨਿਆ ਜਾਂਦਾ ਹੈ। ਪੰਜਾਬ ਵਿੱਚ ਲੋਕ ਚੌਲਾਂ ਨਾਲੋਂ ਰੋਟੀ ਖਾਣ ਨੂੰ ਜ਼ਿਆਦਾ ਤਰਜੀਹ ਦਿੰਦੇ ਹਨ ਪਰ ਬਾਕੀ ਭਾਰਤ ਵਿੱਚ ਜ਼ਿਆਦਾਤਰ ਚੌਲ ਹੀ ਖਾਧੇ ਜਾਂਦੇ ਹਨ। ਸਿਹਤ ਮਾਹਿਰਾਂ ਮੁਤਾਬਕ ਰਾਤ ਨੂੰ ਦਾਲ-ਚੌਲ ਖਾਣ ਨਾਲ ਯੂਰਿਕ ਐਸਿਡ ਵਧ ਜਾਂਦਾ ਹੈ। ਜ਼ਿਆਦਾ ਯੂਰਿਕ ਐਸਿਡ ਵਾਲੇ ਲੋਕਾਂ ਲਈ ਸਰਦੀਆਂ ਹੋਰ ਮੁਸ਼ਕਲਾਂ ਵਧਾ ਦਿੰਦੀਆਂ ਹਨ।

 ਤੁਹਾਡੇ ਖਾਣ-ਪੀਣ ਨਾਲ ਜੁੜੀਆਂ ਕੁਝ ਆਦਤਾਂ ਕਾਰਨ ਇਹ ਯੂਰਿਕ ਐਸਿਡ ਦੀ ਬੀਮਾਰੀ ਵਧਦੀ-ਘਟਦੀ ਰਹਿੰਦੀ ਹੈ। ਉਦਾਹਰਣ ਦੇ ਤੌਰ 'ਤੇ ਜੇਕਰ ਤੁਸੀਂ ਵੀ ਦੇਰ ਰਾਤ ਹਾਈ ਪ੍ਰੋਟੀਨ ਵਾਲੀ ਖੁਰਾਕ ਜਾਂ ਦਾਲ ਚੌਲ ਖਾਂਦੇ ਹੋ ਤਾਂ ਤੁਸੀਂ ਵੀ ਹਾਈ ਯੂਰਿਕ ਐਸਿਡ ਦੀ ਸਮੱਸਿਆ ਦਾ ਸ਼ਿਕਾਰ ਹੋ ਸਕਦੇ ਹੋ। ਸਿਹਤ ਮਾਹਿਰਾਂ ਮੁਤਾਬਕ ਭੋਜਨ ਵਿੱਚ ਜ਼ਿਆਦਾ ਪ੍ਰੋਟੀਨ ਲੈਣ ਨਾਲ ਯੂਰਿਕ ਐਸਿਡ ਦਾ ਪੱਧਰ ਤੇਜ਼ੀ ਨਾਲ ਵਧਦਾ ਹੈ।

ਯੂਰਿਕ ਐਸਿਡ ਕੀ ਹੁੰਦਾ

ਦੱਸ ਦਈਏ ਕਿ ਯੂਰਿਕ ਐਸਿਡ ਸਾਡੇ ਸਰੀਰ 'ਚ ਬਣਿਆ ਟੌਕਸਿਨ ਹੈ, ਜੋ ਪਿਊਰੀਨ ਆਹਾਰ ਦੀ ਜ਼ਿਆਦਾ ਮਾਤਰਾ ਲੈਣ ਨਾਲ ਵਧਦਾ ਹੈ। ਜੇਕਰ ਪਿਸ਼ਾਬ ਰਾਹੀਂ ਇਹ ਪਦਾਰਥ ਸਰੀਰ ਵਿੱਚੋਂ ਬਾਹਰ ਨਾ ਨਿਕਲ ਸਕੇ ਤਾਂ ਇਹ ਬਹੁਤ ਨੁਕਸਾਨਦਾਇਕ ਸਾਬਤ ਹੁੰਦਾ ਹੈ। ਜਦੋਂ ਸਾਡੇ ਸਰੀਰ ਵਿੱਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ ਤਾਂ ਗਠੀਏ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਗਠੀਆ ਦੀ ਸਮੱਸਿਆ ਕਾਰਨ ਪੈਰਾਂ ਤੇ ਹੱਥਾਂ ਦੇ ਜੋੜਾਂ ਤੇ ਉਂਗਲਾਂ ਵਿੱਚ ਬਹੁਤ ਦਰਦ ਤੇ ਸੋਜ ਰਹਿੰਦੀ ਹੈ।

 

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ