Monday, May 06, 2024

Malwa

ਮਲੇਰਕੋਟਲਾ 'ਚ ਟਿਪਰ ਤੇ ਮੋਟਰਸਾਈਕਲ 'ਚ ਟੱਕਰ ਕਾਰਨ ਦੋ ਲੋਕਾਂ ਦੀ ਹੋਈ ਮੌਤ

August 24, 2023 01:00 PM
SehajTimes

 ਮਾਲੇਰਕੋਟਲਾ ਪਿੰਡ ਰਜਿੰਦਰ ਨਗਰ ਨੇੜੇ ਬੀਤੇ ਦਿਨ ਗਲਤ ਸਾਈਡ ਤੋਂ ਆ ਰਹੇ ਇਕ ਰੇਤੇ ਦੇ ਭਰੇ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ’ਚ ਆ ਕੇ ਬੁਰੀ ਤਰ੍ਹਾਂ ਦਰੜੇ ਗਏ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਿੱਪਰ ਹੇਠਾਂ ਦਰੜੇ ਗਏ ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਗੰਭੀਰ ਹਾਲਤ ’ਚ ਰਾਹਗੀਰਾਂ ਨੇ ਟਿੱਪਰ ਹੇਠੋਂ ਭਾਰੀ ਮੁਸ਼ੱਕਤ ਪਿੱਛੋਂ ਕੱਢ ਕੇ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਦਾਖ਼ਲ ਕਰਵਾਇਆ ਸੀ। ਹਸਪਤਾਲ ਦੇ ਡਾਕਟਰਾਂ ਨੇ ਦੋਵਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਤੁਰੰਤ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਸੀ।

 

 

 ਬੀਤੇ ਦਿਨ ਸਵੇਰੇ 8 ਵਜੇ ਮਾਲੇਰਕੋਟਲਾ ਖੰਨਾ ਸੜਕ ’ਤੇ ਪਿੰਡ ਰਜਿੰਦਰਨਗਰ ਨੇੜੇ ਖੰਨੇ ਵੱਲ ਤੋਂ ਕਥਿਤ ਗਲਤ ਸਾਈਡ ਆ ਰਹੇ ਉਕਤ ਹਾਦਸਾਗ੍ਰਸਤ ਰੇਤੇ ਦੇ ਭਰੇ ਟਿੱਪਰ ਟਰੱਕ ਨੇ ਸਾਹਮਣੇ ਤੋਂ ਆਪਣੀ ਸਾਈਡ ’ਤੇ ਆ ਰਹੇ ਇਕ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀਆਂ ਅਬਦੁਲ ਸ਼ਕੂਰ ਅਤੇ ਮੁਹੰਮਦ ਅਸ਼ਰਫ ਨੂੰ ਬੂਰੀ ਤਰ੍ਹਾਂ ਦਰੜ ਦਿੱਤਾ। ਹਾਦਸਾ ਐਨਾ ਭਿਆਨਕ ਸੀ ਕਿ ਮੋਟਰਸਾਈਕਲ ਸਮੇਤ ਦੋਵੇਂ ਸਵਾਰ ਟਿੱਪਰ ਦੇ ਅਗਲੇ ਟਾਇਰਾਂ ਵਿਚਕਾਰ ਬੁਰੀ ਤਰ੍ਹਾਂ ਫਸ ਗਏ ਸਨ, ਜਿਨ੍ਹਾਂ ਨੂੰ ਟਿੱਪਰ ਹੇਠੋਂ ਕੱਢਣ ਲਈ ਲੋਕਾਂ ਨੂੰ ਭਾਰੀ ਜੱਦੋ-ਜਹਿਦ ਕਰਨੀ ਪਈ। ਚਸ਼ਮਦੀਦਾਂ ਮੁਤਾਬਕ ਟਿੱਪਰ ਡਰਾਈਵਰ ਕਾਫ਼ੀ ਦੂਰੀ ਤੋਂ ਗਲਤ ਸਾਈਡ ਆ ਰਿਹਾ ਸੀ। ਐੱਸ. ਐੱਚ. ਓ. ਥਾਣਾ ਸਦਰ ਅਹਿਮਦਗੜ੍ਹ ਅਜੀਤ ਸਿੰਘ ਮੁਤਾਬਕ ਹਾਦਸੇ ਸਬੰਧੀ ਮਾਮਲਾ ਦਰਜ ਕਰਕੇ ਟਿੱਪਰ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ