Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

August 24, 2023 07:30 PM
SehajTimes
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ
 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।
 
ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
 
 
ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ।  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ