Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਹਿਮਾਚਲ 'ਚ 'ਯੈਲੋ' ਅਲਰਟ ਜਾਰੀ, ਹੁਣ ਤੱਕ 239 ਲੋਕਾਂ ਦੀ ਮੌਤ

August 25, 2023 11:37 AM
SehajTimes

ਕੁਦਰਤ ਦਾ ਕਹਿਰ 

ਹਿਮਾਚਲ ਪ੍ਰਦੇਸ਼ ਵਿਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਦੇ ਚਲਦੇ ਕੁੱਲੂ ਜ਼ਿਲ੍ਹੇ 'ਚ ਵੀਰਵਾਰ ਨੂੰ ਮੀਂਹ ਕਾਰਨ ਘੱਟੋ-ਘੱਟ 8 ਖਾਲੀ ਇਮਾਰਤਾਂ ਢਹਿ ਗਈਆਂ। ਹਿਮਾਚਲ ਪ੍ਰਦੇਸ਼ ਵਿੱਚ ਇਸ ਮਹੀਨੇ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕਰੀਬ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਂਝ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 239 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਅਜੇ ਵੀ ਲਾਪਤਾ ਹਨ। ਐਨੀ ਉਪ ਮੰਡਲ ਮੈਜਿਸਟਰੇਟ  ਨਰੇਸ਼ ਵਰਮਾ ਨੇ ਕਿਹਾ ਕਿ ਢੱਠੀਆਂ ਇਮਾਰਤਾਂ ਵਿੱਚ ਦੁਕਾਨਾਂ, ਬੈਂਕ ਅਤੇ ਹੋਰ ਵਪਾਰਕ ਅਦਾਰੇ ਸ਼ਾਮਲ ਸਨ। 4-5 ਦਿਨ ਪਹਿਲਾਂ ਇਮਾਰਤਾਂ ਵਿੱਚ ਤਰੇੜਾਂ ਆ ਗਈਆਂ ਸਨ ਅਤੇ ਉਨ੍ਹਾਂ ਨੂੰ ਅਸੁਰੱਖਿਅਤ ਐਲਾਨ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸਾਰੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਐਨੀ ਖੇਤਰ ਵਿੱਚ ਰਾਸ਼ਟਰੀ ਰਾਜਮਾਰਗ-305 ਦੇ ਨਾਲ ਸਥਿਤ ਕੁਝ ਹੋਰ ਅਸੁਰੱਖਿਅਤ ਇਮਾਰਤਾਂ ਨੂੰ ਵੀ ਸਾਵਧਾਨੀ ਦੇ ਤੌਰ 'ਤੇ ਖਾਲੀ ਕਰਵਾ ਲਿਆ ਗਿਆ ਹੈ।

ਮੀਂਹ ਨੇ ਮਚਾਈ ਤਬਾਹੀ 

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਭਾਰੀ ਮੀਂਹ ਕਾਰਨ ਸੂਬੇ ਨੂੰ ਹੁਣ ਤੱਕ ਕਰੀਬ 12,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ। ਪਾਲਮਪੁਰ ਵਿੱਚ 137 ਮਿਲੀਮੀਟਰ, ਨਾਹਨ ਵਿੱਚ 93 ਮਿਲੀਮੀਟਰ, ਸ਼ਿਮਲਾ ਵਿੱਚ 79 ਮਿਲੀਮੀਟਰ, ਧਰਮਸ਼ਾਲਾ ਵਿੱਚ 70 ਮਿਲੀਮੀਟਰ ਅਤੇ ਮੰਡੀ ਵਿੱਚ 57 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸਥਾਨਕ ਮੌਸਮ ਵਿਭਾਗ ਨੇ 25 ਅਗਸਤ ਨੂੰ ਸੂਬੇ ਵਿੱਚ ਮੋਹਲੇਧਾਰ ਬਾਰਸ਼ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਦਫ਼ਤਰ ਨੇ 30 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰਤ ਮੌਸਮ ਵਿਭਾਗ  ਦੀਆਂ ਚੇਤਾਵਨੀਆਂ ਲਈ 4 'ਕਲਰ ਕੋਡ' ਦੀ ਵਰਤੋਂ ਕਰਦਾ ਹੈ, ਜਿਸ ਵਿੱਚ 'ਹਰਾ'  'ਪੀਲਾ' (ਨਜ਼ਰ ਰੱਖੋ ਅਤੇ ਤਿਆਰ ਰਹੋ), 'ਸੰਤਰੀ' (ਤਿਆਰ ਰਹੋ) ਅਤੇ 'ਲਾਲ' (ਕਾਰਵਾਈ ਕਰੋ) ਸ਼ਾਮਲ ਹਨ। ਸਥਿਤੀ ਦੇ ਮੁਤਾਬਕ ਇਨ੍ਹਾਂ ਰੰਗਾਂ ਦੇ ਅਲਰਟ ਜਾਰੀ ਕੀਤੇ ਜਾਂਦੇ ਹਨ। ਇਹ ਅਲਰਟ 'ਗ੍ਰੀਨ ਅਲਰਟ', 'ਯੈਲੋ ਅਲਰਟ', 'ਓਰੇਂਜ ਅਲਰਟ' ਅਤੇ 'ਰੈੱਡ ਅਲਰਟ' ਹੁੰਦੇ ਹਨ।

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ