Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਸਬਸਿਡੀ ਦੇਣ ਨੂੰ ਹਰੀ ਝੰਡੀ

August 25, 2023 03:03 PM
SehajTimes


ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਸੀਡਰ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ

ਚੰਡੀਗੜ੍ਹ  : ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ (ਸੀ.ਆਰ.ਐਮ.) ਵਿਚ ਸ਼ਾਮਲ ਕੀਤਾ ਗਿਆ ਹੈ।  ਇਸ ਨਵੀਂ ਵਿਕਸਤ ਕੀਤੀ ਤਕਨੀਕ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ  ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀ.ਆਰ.ਐਮ. ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉਤੇ 50 ਫੀਸਦੀ ਸਬਸਿਡੀ ਮਿਲੇਗੀ ਜਿਸ ਨਾਲ ਕਿਸਾਨ ਨੂੰ ਇਸ ਮਸ਼ੀਨ ਲਈ 40,000 ਰੁਪਏ ਹੀ ਖਰਚ ਕਰਨੇ ਪੈਣਗੇ।

                                                                                                                                                                                                                                                                          
ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਏ.ਯੂ. ਨੇ ਸਰਫੇਸ ਸੀਡਰ ਨੂੰ ਸੀ.ਆਰ.ਐਮ. ਸਕੀਮ ਵਿਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਕੀਮ ਦੇ ਤਹਿਤ ਇਹ ਮਸ਼ੀਨਰੀ ਸਪਲਾਈ ਕਰਨ ਲਈ ਮੈਨੂਫੈਕਚਰਾਂ ਨੂੰ ਸੂਚੀਬੱਧ ਕਰਨ ਦਾ ਕਾਰਜ ਵੀ ਪੀ.ਏ.ਯੂ. ਵੱਲੋਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ ਉਤੇ ਕਿਸਾਨ/ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪ/ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ/ਪੰਚਾਇਤਾਂ ਸੀ.ਆਰ.ਐਮ. ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਬਣਾਉਣ ਲਈ ਅਪਲਾਈ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਪਲੌਅ, ਸ਼ਰੱਬ ਮਾਸਟਰ/ਰੌਟਰੀ ਸਲੈਸ਼ਰ, ਰੀਪਰ, ਬੇਲਰ ਮਸ਼ੀਨ ਦੀ ਕੀਮਤ ਜਾਂ ਭਾਰਤ ਸਰਕਾਰ ਦੇ ਮਾਪਦੰਡਾਂ ਮੁਤਾਬਕ ਤੈਅ ਕੀਤੀ ਵੱਧ ਤੋਂ ਵੱਧ ਕੀਮਤ ਉਤੇ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਸਟਮ ਹਾਇਰਿੰਗ ਸੈਂਟਰ 15 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਸੈਂਟਰ ਲਈ 80 ਫੀਸਦੀ ਸਬਸਿਡੀ ਉਤੇ ਮਸ਼ੀਨਾਂ ਖਰੀਦੀਆਂ ਜਾ ਸਕਦੀਆਂ ਹਨ।

ਸੂਬੇ ਭਰ ਵਿਚ ਛੇਤੀ ਹੀ ਕਿਸਾਨ ਮੇਲੇ ਕਰਵਾਏ ਜਾਣਗੇ


ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 152300 ਮਸ਼ੀਨਾਂ ਲਈ ਹੁਣ ਤੱਕ ਕੁੱਲ 65421 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਬੁਨਿਆਦੀ ਢਾਂਚੇ ਨੂੰ ਸਥਾਪਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੋਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਦੇ ਨਾਲ-ਨਾਲ ਭੰਡਾਰਨ ਸਹੂਲਤਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਉਦਯੋਗਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰਨ ਲਈ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਬਾਇਓਮਾਸ ਊਰਜਾ ਦੀ ਪੈਦਾਵਾਰ ਵਾਲੇ ਯੂਨਿਟਾਂ, ਥਰਮਲ ਪਲਾਂਟਾਂ ਵਿਚ ਬਾਇਓ ਕੋ-ਫਾਇਰਿੰਗ, ਬਾਇਓ-ਸੀ.ਐਨ.ਜੀ. ਅਤੇ ਬਾਇਓ-ਈਥਾਨੌਲ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਸੂਬਾ ਭਰ ਵਿਚ ਛੇਤੀ ਕਿਸਾਨ ਮੇਲਿਆਂ ਦੀ ਅਗਲੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ।

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ